ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ ਸਕੂਲ ਵਿੱਚ ਸ਼ਹੀਦ ਊਧਮ ਸਿੰਘ ਨਾਲ ਸੰਬੰਧਿਤ ਕਾਵਿ ਉਚਾਰਨ, ਭਾਸ਼ਣ ਅਤੇ ਚਿੱਤਰ ਬਣਾਉਣ ਦੀਆਂ ਪ੍ਰਤਿਯੋਗਤਾਵਾਂ ਦਾ ਆਯੋਜਨ ਕੀਤਾ ਗਿਆ।ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਅਤੇ ਭਾਸ਼ਣ ਦੁਆਰਾ ਸ਼ਹੀਦ ਊਧਮ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਬਹੁਤ ਖੁਬਸੂਰਤ ਚਿੱਤਰ ਬਣਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਕਾਵਿ ਉਚਾਰਨ ਪ੍ਰਤਿਯੋਗਤਾ ਵਿੱਚ ਸਰਗੁਣਦੀਪ ਕੌਰ ਪਹਿਲੇ, ਅਮਰਾਜਦੀਪ ਕੌਰ ਦੂਜੇ ਅਤੇ ਮਹਿਕਦੀਪ ਕੌਰ ਤੀਜੇ ਸਥਾਨ ਤੇ ਰਹੀ।ਭਾਸ਼ਣ ਪ੍ਰਤਿਯੋਗਤਾ ਵਿੱਚ ਅਮਨਦੀਪ ਕੌਰ ਨੇ ਪਹਿਲਾ, ਪਲਕਰਨ ਕੌਰ ਨੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਚਿੱਤਰ ਬਨਾਉਣ ਦੀ ਪ੍ਰਤਿਯੋਗਤਾ ਵਿੱਚ ਅਵਨੀਤ ਕੌਰ ਪਹਿਲੇ, ਜਤਿਨ ਸਪਰਾ ਦੂਜੇ ਅਤੇ ਸਿਰਜਨਪ੍ਰੀਤ ਕੌਰ ਤੀਜੇ ਨੰਬਰ ਤੇ ਰਹੀ ਜਦਕਿ ਇੰਦਰਪਾਲ ਸਿੰਘ ਨੂੰ ਹੌਸਲਾ ਅਫ਼ਜਾਈ ਇਨਾਮ ਲਈ ਚੁਣਿਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਜੀ, ਪਿੰ੍ਰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ । ਸ੍ਰ. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਦੇਸ਼ ਪ੍ਰਤਿ ਪਿਆਰ ਅਤੇ ਸਤਿਕਾਰ ਦੀ ਭਾਵਨਾ ਰੱਖਣ ਅਤੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ।ਡਾ: ਧਰਮਵੀਰ ਸਿੰਘ ਨੇ ਵੀ ‘ਪੰਜਾਬ ਦੇ ਸ਼ੇਰ’ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਈਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ।
Check Also
ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …