ਜੰਡਿਆਲਾ ਗੁਰੂ, 9 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ):- ਅੱਜ ਦੇਰ ਸ਼ਾਮ ਜੰਡਿਆਲਾ-ਅੰਮ੍ਰਿਤਸਰ ਬਾਈਪਾਸ ਦੇ ਤਰਨਤਾਰਨ ਚੋਂਕ ਵਿਚ ਇਕ ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਆਟੋ ਵਿਚ ਆਇਆ ਦਿਲਬਾਗ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਾਗ ਵਾਲਾ ਖੂਹ ਜੰਡਿਆਲਾ ਗੁਰੂ ਬਾਈਪਾਸ `ਤੇ ਉਤਰ ਕੇ ਦੂਸਰੀ ਸਾਈਡ `ਤੇ ਜਾਣ ਲੱਗਾ ਤਾਂ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਕੇ ਤੇ ਮੋਤ ਹੋ ਗਈ।ਸੂਚਨਾ ਅਨੁਸਾਰ ਜੰਡਿਆਲਾ ਪੁਲਿਸ ਵਲੋਂ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …