Sunday, December 22, 2024

ਪੀ.ਆਈ.ਟੀ ਨੰਦਗੜ੍ਹ ਵਿਖੇ ਕੈਰੀਅਰ ਕਾਊਸਲਿੰਗ ਸੈਮੀਨਰ ਦਾ ਆਯੋਜਨ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਇੰਸਟੀਚਿਊਟ ਆਫ ਟੈਕਨੋਲੋਜੀ (ਪੀ.ਆਈ.ਟੀ) ਨੰਦਗੜ੍ਹ PPN0902201804(ਅਦਾਰਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ) ਵਿਖੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਡਾਇਰੈਕਟਰ ਡਾ. ਬਲਵਿੰਦਰ ਸਿੰਘ ਦੇ ਉਦਮ ਸਦਕਾ ਇਕ ਕੈਰੀਅਰ ਕਾਊਸਲਿੰਗ ਸੈਮੀਨਾਰ ਦਾ ਆਯੋਜਨ ਪੀ.ਆਈ.ਟੀ ਨੰਦਗੜ੍ਹ ਦੇ ਸਮੂਹ ਸਟਾਫ ਅਤੇ ਗਿਆਨੀ ਜੈਲ ਸਿੰਘ ਕਾਲਜ ਦੇ ਮੈਕਨੀਕਲ ਇੰਜਨੀਅਰਿੰਗ ਸਟਾਫ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇੰਜੀਨੀਅਰ ਯਾਦਵਿੰਦਰ ਪਾਲ ਸ਼ਰਮਾ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੋਂ ਬਾਅਦ ਹੋਣ ਵਾਲੇ ਵੱਖ-ਵੱਖ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਾਲ ਹੀ ਗਿਆਨੀ ਜ਼ੈਲ ਸਿੰਘ ਇੰਜਨੀਅਰਿੰਗ ਕਾਲਜ ਅਤੇ ਪੀ.ਆਈ.ਟੀ ਨੰਦਗੜ੍ਹ, ਰਾਜਪੁਰਾ, ਮੋਗਾ ਬਾਰੇ ਵੇਰਵੇ ਸਹਿਤ ਚਾਨਣਾ ਪਾਇਆ।
ਇਸ ਤੋਂ ਬਾਅਦ ਸਹਾਇਕ ਪ੍ਰੋਫੈਸਰ ਨਿਸ਼ਾ ਗੁਪਤਾ ਨੇ ਵਿਦਿਆਰਥੀਆਂ ਨੂੰ ਅਗਾਂਹਵਧੂ ਸੋਚ ਰੱਖਣ ਅਤੇ ਭਵਿੱਖ ਵਿੱਚ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਅਧਿਆਪਕ ਕਮਲਜੀਤ ਕੌਰ ਅਤੇ ਅਜੈਪਾਲ ਸਿੰਘ ਵੀ ਉਥੇ ਮੌਜੂਦ ਸਨ।ਅੰਤ ਵਿੱਚ ਸਹਾਇਕ ਪ੍ਰੋਫੈਸਰ ਹਰਮਨਦੀਪ ਕੌਰ ਨੇ ਇੰਜਨੀਅਰ ਯਾਦਵਿੰਦਰ ਪਾਲ ਸ਼ਰਮਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply