Sunday, December 22, 2024

ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ PPN0902201805(ਬਾਇਓਟੈੱਕ) ਦੇ ਵੱਖ-ਵੱਖ ਸਮੈਸਟਰਾਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਵਨੀਤਾ ਨੇ 93.14% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ, ਪੰਕਜ ਗਰਗ ਨੇ 91.43% ਅੰਕਾਂ ਨਾਲ ਤੀਜੀ ਪੁਜੀਸ਼ਨ ਅਤੇ ਭੁਪਿੰਦਰ ਸਿੰਘ  ਨੇ 87.71% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਚੌਥੀ ਪੁਜੀਸ਼ਨ ਹਾਸਲ ਕੀਤੀ ਹੈ।ਇਸੇ ਤਰ੍ਹਾਂ ਬੀ.ਐਸ.ਸੀ (ਬਾਇਓਟੈਕ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਮਾਓਮਿਤਾ ਘੋਸ਼ ਨੇ 88.84% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਅਤੇ ਅਨਾਮਿਕਾ ਸਿੰਗਲਾ ਨੇ 85.87% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਗੁਰਅਨਾਇਤ ਸਭਰਵਾਲ ਨੇ 85.74% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਤੀਜੀ ਪੁਜੀਸ਼ਨ ਅਤੇ ਮਨੀਸ਼ਾ ਰਾਣੀ ਪੰਘਾਲ ਨੇ 84.13% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਪੰਜਵੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਤੋਂ ਇਲਾਵਾ ਬੀ.ਐਸ.ਸੀ (ਬਾਇਓਟੈੱਕ) ਛੇਵਾਂ ਸਮੈਸਟਰ ਦੇ ਨਤੀਜੇ ਅਨੁਸਾਰ ਵਿਦਿਆਰਥਣ ਕਰਮਿੰਦਰ ਕੌਰ ਨੇ 75% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਪੰਜਵੀਂ ਪੁਜੀਸ਼ਨ ਹਾਸਲ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਕਿਹਾ ਕਿ ਕਾਲਜ ਦੇ ਬਾਇਓਟੈਕ ਵਿਭਾਗ ਦੇ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply