Sunday, December 22, 2024

ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਬਿਊਟੀ ਪਾਰਲਰ ਚਲਾ ਰਹੇ ਦੋਸ਼ੀਆਂ ਨੇ ਮੰਗੀ ਮੁਆਫੀ

ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ’ਤੇ ਚਲਾਏ ਜਾ ਰਹੇ ਇਕ ਬਿਊਟੀ ਪਾਰਲਰ ਦਾ ਨਾਮ ‘ਸ੍ਰੀ ਗੁਰੂ ਨਾਨਕ SGPCਦੇਵ ਜੀ ਭਾਈ ਬਾਲਾ ਜੀ ਭਾਈ ਮਰਦਾਨਾ ਜੀ’ ਰੱਖੇ ਜਾਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਕਾਰਵਾਈ ਕਰਨ ’ਤੇ ਦੋਸ਼ੀਆਂ ਨੇ ਮੁਆਫੀ ਮੰਗ ਲਈ ਹੈ।ਦੱਸਣਯੋਗ ਹੈ ਕਿ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੇ ਅਪਾਣੇ ਪ੍ਰਚਾਰਕਾਂ ਰਾਹੀਂ ਇਸ ਮਾਮਲੇ ਦੀ ਪੜਤਾਲ ਕਰਵਾਈ ਸੀ।ਜਿਸ ਦੌਰਾਨ ਸਾਹਮਣੇ ਆਇਆ ਕਿ ਗੁਰੂ ਸਾਹਿਬ ਦੇ ਨਾਮ ’ਤੇ ਚਲਾਏ ਜਾ ਰਹੇ ਬਿਰਧ ਆਸ਼ਰਮ ਵਲੋਂ ਖੋਲ੍ਹੇ ਗਏ ਪਾਰਲਰ ਦਾ ਨਾਮ ਵੀ ਗੁਰੂ ਸਾਹਿਬ ਦੇ ਨਾਮ ’ਤੇ ਰੱਖਿਆ ਗਿਆ ਸੀ ਅਤੇ ਇਸ ਵਿਚ ਰੋਮਾਂ ਦੀ ਬੇਅਦਬੀ ਆਦਿ ਦੀਆਂ ਕਾਰਵਾਈਆਂ ਸਾਹਮਣੇ ਆਈਆਂ ਸਨ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ਅਨੁਸਾਰ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ ਦੀ ਡਿਊਟੀ ਲਗਾਈ ਗਈ ਸੀ।ਪ੍ਰਚਾਰਕ ਵੱਲੋਂ ਪੜਤਾਲ ਮੁਕੰਮਲ ਕਰਕੇ ਰਿਪੋਰਟ ਦਫਤਰ ਵਿਖੇ ਦੇ ਦਿੱਤੀ ਗਈ ਹੈ ਜੋ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply