Friday, July 4, 2025
Breaking News

ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਵਿਸ਼ੇ `ਤੇ Gndu1ਸੈਮੀਨਾਰ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਐਮ.ਬੀ.ਏ ਹਾਸਪੀਟਲ ਐਡਮਨਿਸ਼ਟਰੈਸ਼ਨ, ਬੀ.ਟੈਕ ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕ ਇੰਜੀਨੀਅਰਿੰਗ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸਥਾਨਕ ਡਾ. ਓਮ ਪ੍ਰਕਾਸ਼ ਆਈ ਇੰਸਟੀਚਿਊਟ ਦੇ ਗਰੁੱਪ ਜਨਰਲ ਮੈਨੇਜਰ, ਐਡਮਨਿਸਟਰੇਸ਼ਨ ਅਤੇ ਐਚ.ਆਰ ਸ੍ਰੀ ਰਵਿੰਦਰ ਪਾਲ ਚਾਵਲਾ ਨੇ ਇਸ ਸੈਮੀਨਾਰ ਵਿਚ ਮੁੱਖ ਭਾਸ਼ਣ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਆਪ ਨੂੰ ਸਮੇਂ ਦੇ ਹਾਣ ਦਾ ਬਣਾਉਣ ਤਾਂ ਹੀ ਉਹ ਕਾਮਯਾਬੀ ਹਾਸਲ ਕਰ ਸਕਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕਾਰਜਕੁਸ਼ਲਤਾ ਵਧਾਉਣ ਲਈ ਉਸਾਰੂ ਸੋਚ ਅਪਣਾਉਦੇ ਹੋਏ ਆਪਣੀ ਸਖਸ਼ੀਅਤ ਦਾ ਵਿਕਾਸ ਕਰਨ।ਉਨ੍ਹਾਂ ਵਿਦਿਆਰਥੀਆਂ ਵੱਲੋ ਪੁੱਛੇ ਸਵਾਲਾਂ ਦੇ ਜੁਆਬ ਵੀ ਦਿੱਤੇ।ਇਸ ਤੋਂ ਪਹਿਲਾਂ ਵਿਭਾਗ ਦੇ ਸਹਾਇਕ ਪਲੇਸਮੈਟ ਅਫਸਰ ਡਾ. ਅਮਿਤ ਚੌਪੜਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply