Monday, June 16, 2025
Breaking News

ਡੇਅਰੀ ਫਾਰਮਿੰਗ ਲਈ 12 ਫਰਵਰੀ ਤੋਂ ਕੋਰਸ ਸ਼ੁਰੂ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵੱਲੋਂ ਪੜ੍ਹੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ ਰੁਜ਼ਗਾਰ Joginder S deputy director dairyਸਕੀਮ ਅਧੀਨ ਇਕ 15 ਦਿਨਾਂ ਡੇਅਰੀ ਵਿਕਾਸ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ  ਅਤੇ ਵੱਧ ਤੋਂ ਵੱਧ 50 ਸਾਲ, 5ਵੀਂ ਪਾਸ, ਬੇਰੁਜਗਾਰ ਅਤੇ ਪੇਂਡੂ ਇਲਾਕੇ ਨਾਲ ਸਬੰਧ ਰੱਖਦਾ ਹੋਵੇ ਭਾਗ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 12 ਫਰਵਰੀ ਤੋਂ ਚਲਾਇਆ ਜਾਵੇਗਾ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਕਰਨ ਲਈ ਆਖਰੀ ਮਿਤੀ 12-2-2018 ਹੈ।ਉਨ੍ਹਾਂ ਕਿਹਾ ਇਸ ਕੋਰਸ ਲਈ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਜਿਲ੍ਹਾ ਅੰਮਿ੍ਰਤਸਰ ਵਿਖੇ ਆਪਣੇ ਨਾਲ 5ਵੀਂ ਜਾਂ 8ਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਅਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ ਫੋਟੋ ਲੈ ਕੇ ਟ੍ਰੇਨਿੰਗ ਲਈ ਅਵੇਦਨ ਕਰ ਸਕਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜਨਰਲ ਸ੍ਰੇਣੀ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਲਈ 750  ਰੁਪਏ ਜੋ ਮੌਕੇ ਤੇ ਹੀ ਜਮਾਂ ਲਈ ਜਾਵੇਗੀ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply