Wednesday, November 18, 2026

ਦੇਸ਼ ਦਾ ਭਵਿੱਖ ਬੱਚਿਆਂ ਦਾ ਤੰਦਰੁਸਤ ਰਹਿਣਾ ਜਰੂਰੀ – ਡਾ. ਨਰਿੰਦਰ ਕੌਰ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੇ ਬੱਚਿਆਂ ਦਾ ਭਵਿੱਖ ਹਨ ਤਾਂ ਹੀ ਉਜੱਵਲ ਰਹੇਗਾ, ਜੇਕਰ ਉਹ ਤਦਰੁੱਸਤ ਰਹਿਣਗੇ।ਪੰਜਾਬ PPN1002201801ਸਰਕਾਰ ਵਲੋ ਚਲਾਏ ਗਏ ਡੀ. ਵਾਰਮਿੰਗ ਪੋ੍ਰਗਰਾਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਡਾਇਰੈਕਟਰ ਸਿਹਤ ਸੇਵਾਵਾ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ.  ਨਰਿੰਦਰ ਕੌਰ ਵਲੋਂ ਸਿਵਲ ਹਸਪਤਾਲ ਵਿਖੇ ਡੀ.ਵਾਰਮਿੰਗ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ।ਇਸ ਅਵਸਰ `ਤੇ ਸੰਬੋਧਨ ਕਰਦਿਆਂ ਡਾ. ਜਸਪਾਲ ਕੌਰ ਨੇ ਦੱਸਿਆ ਕਿ ਬਚਿਆਂ ਦੇ ਪੇਟ ਵਿੱਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇਂ `ਤੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ।ਇਸ ਲਈ ਸਾਲ ਵਿਚ ਦੌ ਵਾਰ ਐਲਬੈਡਾਜੋਲ ਦੀ ਗੋਲੀ ਸਕੂਲੀ ਬਚਿਆਂ ਨੂੰ ਖੁਆਉਣੀ ਜਰੁਰੀ ਹੈ।ਸਿਵਲ ਸਰਜਨ ਅੰਮ੍ਰਿਤਸਰ ਨੇ ਕਿਹਾ ਕਿ ਸਾਨੂੰ ਖਾਣਾ ਖਾਣ ਤੋ ਪਹਿਲਾ ਤੇ ਪਾਖਾਨਾ ਜਾਣ ਤੋ ਬਾਅਦ ਹੱਥ ਜਰੂਰ ਧੋਣੇ ਚਾਹੀਦੇ ਹਨ।ਜਿਲ੍ਹਾ ਟੀਕਾਕਰਨ ਅਫਸਰ ਡਾ. ਰਮੇਸ਼ ਪਾਲ ਨੇ ਸਫਾਈ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਕੰਡਲ, ਡਾ. ਚਰਨਜੀਤ, ਡਾ. ਰਾਜੇਸ਼ ਭਗਤ ਅਮਰਦੀਪ ਸਿੰਘ, ਰਾਕੇਸ਼, ਸੰਜੀਵ ਅਤੇ  ਹਸਪਤਾਲ ਦਾ ਸਾਰਾ ਸਟਾਫ ਮੋਜੂਦ ਸੀ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply