Wednesday, November 18, 2026

ਕੈਪਟਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਲੱਹੇਵੰਦ ਗੱਲਬਾਤ ਦੀ ਜਤਾਈ ਆਸ

ਅੰਮਿ੍ਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ’ਤੇ ਆ PPN1002201804ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ।ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ।ਅੱਜ ਨਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਅਮਰਜੀਤ ਸਿੰਘ ਸੋਹੀ ਵਲੋਂ ਖਾਲਿਸਤਾਨ ਦੇ ਮੁੱਦੇ ਉਤੇ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸੱਜਣ ਅਤੇ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੱਜਣ ਅਤੇ ਸੋਹੀ ਵਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਿਮਾਇਤੀ ਨਹੀਂ ਰਹੇ ਨੇ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦਾਚਿਤ ਨਹੀਂ ਦੇਣਗੇ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਉੱਤਰ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 10.25-10.25 ਲੱਖ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ ਲਈ ਦਿ੍ਰੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿੱਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿੱਤੀ ਸੰਕਟ ਦੇ ਬਾਵਜ਼ੂਦ ਪੰਜਾਬ ਸਰਕਾਰ ਕਰਜਾ ਮੁਆਫੀ ਦੀ ਪ੍ਰਕਿਰਿਆ ਛੇਤੀ ਮੁਕੰਮਲ ਕਰ ਲਵੇਗੀ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply