ਬਠਿੰਡਾ, 10 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ
ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਨਗਰ ਦੀਆਂ ਗਲੀਆਂ ਵਿੱਚੋਂ ਦੀ ਹੰੁਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।ਨਗਰ ਕੀਰਤਨ ਦੇ ਅੱਗੇ ਗਤਕਾ ਪਾਰਟੀ, ਫੌਜੀ ਬੈਂਡ ਅਤੇ ਬੀਬੀਆਂ ਝਾੜੂਆਂ ਨਾਲ ਸਾਰੇ ਰਸਤਿਆਂ ਦੀ ਲਗਤਾਰ ਸਫਾਈ ਕਰ ਰਹੀਆਂ ਸਨ। ਨਗਰ ਕੀਤਰਨ ਮੌਕੇ ਢਾਡੀ ਜੱਥਾ ਕੰੁਡਾ ਸਿੰਘ ਵੱਲੋਂ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਸਬੰਧਤ ਸਾਖੀਆਂ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਨਗਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਨਗਰ ਕੀਰਤਨ ਦੀਆਂ ਸੰਗਤਾਂ ਲਈ ਥਾਂ-ਥਾਂ ’ਤੇ ਲੰਗਰ ਆਯੋਜਿਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕੀਤੇ ਗਏ।ਇਸ ਮੌਕੇ ਪ੍ਰਧਾਨ ਇਕਬਾਲ ਸਿੰਘ, ਮੀਤ ਪ੍ਰਧਾਨ ਤੇਜਾ ਸਿੰਘ ਬਰਾੜ, ਸਕੱਤਰ ਅਵਤਾਰ ਸਿੰਘ, ਮੈਂਬਰ ਬਲਦੇਵ ਸਿੰਘ, ਗਮਦੂਰ ਸਿੰਘ, ਨਛੱਤਰ ਸਿੰਘ, ਗੁਰਮੰਦਰ ਸਿੰਘ, ਸੁਰਜੀਤ ਸਿੰਘ, ਕੈਪਟਨ ਬਲਦੇਵ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media