Thursday, October 15, 2026

ਪਲਸ ਪੋਲੀਓ ਦੀ ਰੈਲੀ ਅੱਜ

PPN220206

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ)- ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਕੰਮ ਮਿਤੀ 23, 24, 25 ਫਰਵਰੀ, 2014 ਨੂੰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਲਈ ਇਕ ਚੇਤਨਾ ਰੈਲੀ ਕੱਢੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੇਤਨਾ ਰੈਲੀ 22 ਫਰਵਰੀ ਨੂੰ ਮਾਤਾ ਕੌਲਾਂ ਹਸਪਤਾਲ, 100 ਫੁੱਟੀ ਸੜਕ, ਅੰਮ੍ਰਿਤਸਰ ਵਿਖੇ ਸਵੇਰੇ 9.30 ਵਜੇ ਕੱਢੀ ਜਾਵੇਗੀ, ਜਿਸ ਵਿੱਚ ਲੋਕਾਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23, 24, 25 ਫਰਵਰੀ ਨੂੰ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜਰੂਰ ਪਿਲਾਉਣ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply