Friday, August 8, 2025
Breaking News

ਧਾਰਮਿਕ ਆਗੂਆਂ ਵਲੋਂ ਭਾਈ ਤਾਰਾ ਸਿੰਘ ਨੂੰ ਸ਼ਰਧਾਜ਼ਲੀਆਂ ਭੇਂਟ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਧਾਰਮਿਕ ਸਖ਼ਸ਼ੀਅਤ ਅਤੇ ਸ਼ਹਿਰ ਦੇ ਕੱਪੜਾ PPN1202201801ਵਪਾਰੀ ਭਾਈ ਤਾਰਾ ਸਿੰਘ (ਤਾਰਾ ਸਿੰਘ ਐਂਡ ਕੰਪਨੀ) ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜ਼ਲੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਇਸ ਤੋਂ ਪਹਿਲਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਹਨਾਂ ਦੇ ਗ੍ਰਹਿ ਵਿਖੇ ਪਾਉਣ ਤੋਂ ਬਾਅਦ ਸ਼ਹਿਰ ਦੇ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਵਿਖੇ ਅੰਤਿਮ ਅਰਦਾਸ ਕੀਤੀ ਗਈ।ਇਸ ਸਮੇਂ ਰਾਗੀ ਭਾਈ ਤਰਸੇਮ ਸਿੰਘ, ਭਾਈ ਨਰਿੰਦਰਪਾਲ ਸਿੰਘ ਮਾਤਾ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਵੈਰਾਗਮਈ ਕੀਰਤਨ ਕੀਤਾ।ਇਸ ਉਪਰੰਤ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱ੍ਹਈਆ ਜੀ ਸੇਵਕ ਦਲ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਤੇ ਰਾਜਸੀ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸੇਵਾ ਪੰਥੀ ਮਹੰਤ ਕਾਹਨ ਸਿੰਘ ਟਿਕਾਣਾ ਭਾਈ ਜਗਤਾ ਜੀ ਅਤੇ ਭਾਈ ਰਣਜੀਤ ਸਿੰਘ ਵਲੋਂ ਸਵ: ਤਾਰਾ ਸਿੰਘ ਦੇ ਵੱਡੇ ਲੜਕੇ ਗੁਰਮੀਤ ਸਿੰਘ ਨੂੰ ਦਸਤਾਰ ਭੇਂਟ ਕੀਤੀ ਗਈ।ਪਰਿਵਾਰਕ ਮੈਂਬਰਾਂ ਮਹੇਸ਼ ਇੰਦਰ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ, ਭੈਣਾਂ ਅਤੇ ਜੀਜਾ ਆਦਿ ਨੇ ਸਭਨਾਂ ਦਾ ਧੰਨਵਾਦ ਕੀਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply