Friday, September 11, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਸਖਤ ਪਾਬੰਦੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ Protest Rallyਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਕੁੱਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 11 ਅਪ੍ਰੈਲ 2018 ਤੱਕ ਲਾਗੂ ਰਹੇਗਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply