Monday, October 12, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਕੀਤਾ ਸੁਚੇਤ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ Golden Temple1ਸਬੰਧੀ ਸੰਗਤਾਂ ਨੂੰ ਸੁਚੇਤ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਨਾਂ ’ਤੇ ਉਗਰਾਹੀ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ ਅਤੇ ਨਾ ਹੀ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਪਾਸ ਜਾ ਕੇ ਉਗਰਾਹੀ ਕੀਤੀ ਜਾਂਦੀ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਖ਼ੁਦ ਹੀ ਸ਼ਰਧਾ ਤੇ ਸਤਿਕਾਰ ਨਾਲ ਭੇਟਾਵਾਂ ਲੈ ਪੁੱਜਦੀਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਅਤੇ ਜੇਕਰ ਕੋਈ ਉਗਰਾਹੀ ਕਰਨ ਲਈ ਸੰਗਤਾਂ ਤੱਕ ਪੁੱਜਦਾ ਹੈ ਤਾਂ ਉਸ ਦੀ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਨੂੰ ਦੇਣ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਇਸ ਪਾਵਨ ਅਸਥਾਨ ਦਾ ਨਾਂ ਵਰਤ ਕੇ ਕੁਝ ਲੋਕ ਸੰਗਤਾਂ ਤੱਕ ਉਗਰਾਹੀ ਕਰਨ ਲਈ ਪਹੁੰਚ ਕਰਦੇ ਹਨ, ਜਦਕਿ ਅਜਿਹਾ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਡਾ. ਰੂਪ ਸਿੰਘ ਨੇ ਇਹ ਵੀ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਦੇਣ ਸਮੇਂ ਸੰਗਤਾਂ ਪ੍ਰਬੰਧਕਾਂ ਪਾਸੋਂ ਰਸੀਦ ਜ਼ਰੂਰ ਪ੍ਰਾਪਤ ਕਰਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply