ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਜਾਣਕਾਰੀ ਦੇਣ ਲਈ ਮੁੱਖ ਮਹਿਮਾਨ ਵਜੋਂ ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਦੇ ਕੈਰੀਅਰ ਗਾਈਡੈਂਸ ਸੈਲ਼ ਤੋਂ ਮਨਦੀਪ ਸਿੰਘ ਅਤੇ ਅਮਿਤ ਕੁਮਾਰ ਪਹੁੰਚੇ ਜਿਨ੍ਹਾਂ ਵਿਦਿਆਰਥੀਆਂ ਨੂੰ ਦਸਵੀਂ ਕਲਾਸ ਕਰਨ ਤੋਂ ਬਾਅਦ ਵੱਖ-ਵੱਖ ਕਿੱਤਾ-ਮੁੱਖੀ ਕੋਰਸਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇੰਚਾਰਜ ਰਸ਼ਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਮੀਨੂੰ ਗੋਇਲ, ਰਾਜਵੰਤ ਕੌਰ, ਸੁਖਦੀਪ ਕੌਰ, ਇੰਦਰਜੀਤ ਕੌਰ, ਨਿਸ਼ਾ ਸਿੰਗਲਾ, ਗੁੰਜਨ ਬਾਲਾ, ਰਮਨਜੀਤ ਕੌਰ ਕਲਰਕ, ਅਧਿਆਪਕ ਗਗਨਦੀਪ ਸਿੰਘ, ਹਰਭਗਵਾਨ ਦਾਸ ਪੀ.ਟੀ.ਆਈ ਅਦਿ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …