ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਸਿੰਘ ਝਬਾਲ ਨੂੰ ਐਸ.ਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪੰਚਾਂ, ਸਰਪੰਚਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਜਸਵਿੰਦਰ ਸਿੰਘ ਦੀਨਪੁਰ ਸਰਪੰਚ, ਯਾਦਵਿੰਦਰ ਸਿੰਘ ਰੂੜੇ ਆਸਲ ਡਾਇਰੈਕਟਰ ਮਿਲਕ ਫੈੱਡ, ਅਮਰੀਕ ਸਿੰਘ ਸ਼ੇਰਗਿੱਲ, ਮਿਲਖਾ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਦੀਪ, ਦਿਲਬਾਗ ਸਿੰਘ, ਹਰਪ੍ਰੀਤ ਸਿੰਘ ਵਧੀਕ ਮੈਨੇਜਰ ਨੇ ਝਬਾਲ ਦੀ ਹੋਈ ਨਿਯੁੱਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਹੈ ਕਿ ਸੁਖਵਿੰਦਰ ਸਿੰਘ ਝਬਾਲ ਸ਼੍ਰੋਮਣੀ ਅਕਾਲੀ ਦਲ ਲਈ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਕਾਸ ਲਈ ਮਿਹਨਤ ਕਰਨਗੇ।ਉਨ੍ਹਾਂ ਝਬਾਲ ਨੂੰ ਵੀ ਵਧਾਈ ਦਿੱਤੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …