Sunday, December 22, 2024

ਚੰਗੇ ਸਮਾਜ ਲਈ ਮਹਿਲਾ ਸਸ਼ਕਤੀਕਰਨ ਜਰੂਰੀ – ਪ੍ਰੋ. ਸ਼ਵੇਤਾ

ਉਚ ਸਿੱਖਿਆ ਵਿਚ ਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਉੱਚ ਸਿੱਖਿਆ ਵਿਚ GNDUਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ ਯੂਥ ਡਿਵੈਲਪਮੈਂਟ, ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ।
ਖੇਤਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 40 ਤੋਂ ਵੱਧ ਵਿਦਵਾਨਾਂ ਅਤੇ ਖੋਜਾਰਥੀਆਂ ਨੇ ਹਿੱਸਾ ਲਿਆ।ਵਰਕਸ਼ਾਪ ਦੇ ਤਿੰਨ ਦਿਨਾਂ ਦੌਰਾਨ ਔਰਤਾਂ ਅਤੇ ਕੰਮਕਾਜ, ਔਰਤਾਂ ਅਤੇ ਅਪਰਾਧ, ਔਰਤਾਂ ਲਈ ਅਕਾਦਮਿਕ ਅਗਵਾਈ, ਪੇਸ਼ੇਵਰਾਨਾ ਪ੍ਰਬੰਧਨ ਅਤੇ ਨਿੱਜੀ ਜ਼ਿੰਮੇਵਾਰੀਆਂ ਆਦਿ ਵਰਗੇ ਵਿਸਿ਼ਆਂ `ਤੇ ਵਿਚਾਰ ਚਰਚਾ ਕੀਤੀ ਗਈ।
ਸਮਾਜ ਸ਼ਾਸਤਰ ਵਿਭਾਗ, ਚੰਡੀਗੜ੍ਹ ਤੋਂ ਰਾਜੇਸ਼ ਗਿੱਲ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਚੰਗੇ ਸਮਾਜ ਦੀ ਸਿਰਜਣਾ ਲਈ ਮਹਿਲਾ ਸਸ਼ਕਤੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਵਿਭਾਗ ਦੇ ਮੁਖੀ, ਪ੍ਰੋਫੈਸਰ ਸ਼ਵੇਤਾ ਸ਼ੇਨਾਏ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਾਡੇ ਸਮਾਜ ਵਿੱਚ ਇਸਤਰੀਆਂ ਨਾਲ ਹੋ ਰਹੇ ਲਿੰਗ ਭੇਦਭਾਵ ਦੇ ਮੁੱਦੇ `ਤੇ ਵਿਚਾਰ ਪੇਸ਼ ਕੀਤੇ।
ਵਰਕਸ਼ਾਪ ਦੇ ਕੋਆਰਡੀਨੇਟਰ ਅਤੇ ਪੰਜਾਬ ਸਕੂਲ ਆਫ ਇਕਨਾਮਿਕਸ ਤੇ ਸਕੂਲ ਆਫ ਸੋਸ਼ਲ ਸਾਇੰਸਜ਼ ਦੇ ਮੁਖੀ, ਪ੍ਰੋਫੈਸਰ ਕੁਲਦੀਪ ਕੌਰ ਨੇ ਵਰਕਸ਼ਾਪ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਇਸ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਸਵਾਤੀ ਮਹਿਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਰਕਸ਼ਾਪ ਦਾ ਸੰਚਾਲਨ ਕੀਤਾ।
ਰਾਜ ਸੂਚਨਾ ਕਮਿਸ਼ਨ, ਚੰਡੀਗੜ੍ਹ ਦੇ ਕਮਿਸ਼ਨਰ ਵਿਨੇ ਕਪੂਰ, ਪ੍ਰੋ. ਪਰਮਜੀਤ ਨੰਦਾ, ਸ੍ਰੀਮਤੀ ਨੀਤੂ ਦੂਆ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਅਨੁਪਮਾ, ਪ੍ਰੋ. ਰੇਣੂ ਭਾਰਦਵਾਜ, ਪ੍ਰੋ. ਅਵਿਨਾਸ਼ ਨਾਗਪਾਲ, ਥਾਪਰ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋ. ਰਵੀ ਕਿਰਨ ਅਤੇ ਸ਼੍ਰੀ ਐਚ ਐਸ ਨੰਦਾ, ਆਈ.ਏ.ਐਸ (ਸੇਵਾ ਮੁਕਤ) ਕਮਿਸ਼ਨਰ ਜਲੰਧਰ ਡਿਵੀਜ਼ਨ ਨੇ ਵੀ ਇਸ ਮੌਕੇ `ਤੇ ਆਪਣੇ ਵਿਚਾਰ ਪੇਸ਼ ਕੀਤੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply