ਗਹਿਰੀ ਮੰਡੀ, 14 ਫਰਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਸਥਾਨਕ ਗੁਰਦੁਆਰਾ ਬਾਬਾ ਨਿਹਾਲ ਦਾਸ ਜੀ ਵਿਖੇ ਹਰ ਸਾਲ ਦੀ
ਤਰਾਂ ਦੋ ਦਿਨਾ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਨੇੜਲੇ ਪਿੰਡਾਂ ਵਿਚੋਂ ਵੱਡੀ ਗਿਣਤੀ `ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਮੇਲੇ ਦੇ ਪਹਿਲੇ ਦਿਨ ਕੁਸ਼ਤੀਆਂ ਅਤੇ ਦੂਜੇ ਦਿਨ ਕਬੱਡੀ ਕਰਵਾਈ ਗਈ ਅਤੇ ਜੇਤੂਆਂ ਨੂੰ ਇਨਾਮਾਂ ਨਾਲ ਨਿਵਾਜ਼ਿਆ ਗਿਆ।
ਮੁੱਖ ਸੇਵਾਦਾਰ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਮੋਰ ਦਾਸ ਨੇ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ, ਬਖਸੀਸ਼ ਸਿੰਘ, ਸੁਖਬੀਰ ਸਿੰਘ ਬਿੱਟ, ਜਗਦੇਵ ਸਿੰਘ ਸੱਗੂ, ਸੁਰਿੰਦਰ ਸਿੰਘ ਸ਼ਿੰਦਾ, ਜੀਤ ਸਿੰਘ ਮੈਂਬਰ, ਬਲਵਿੰਦਰ ਸਿੰਘ ਬਿੱਲੂ, ਸਤਨਾਮ ਸਿੰਘ ਮਿਸਤਰੀ ਤੋਂ ਇਲਾਵਾ ਸ਼ਰਧਾਲੂ ਸੰਗਤਾਂ ਹਾਜਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media