ਤਰਨ ਤਾਰਨ 14, ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਤਾ ਸਾਹਿਬ ਕੌਰ ਮਾਡਰਨ ਸੀਨ. ਸਕੈਡੰਰੀ ਸਕੂਲ ਭਰੋਵਾਲ ਵਿਖੇ ਸਲਾਨਾਂ ਇਨਾਮ ਵੰਡ ਸਮਰੋਹ ਅਤੇ ਸਭਿਆਚਾਰਕ ਪ੍ਰੋਗਰਾਮ ਸਕੂਲ ਦੇ ਐਮ.ਡੀ ਤਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਤੇ ਪ੍ਰਿੰਸੀਪਲ ਮੈਡਮ ਜੋਯਤੀ ਦੀ ਹਾਜਰੀ ਵਿਚ ਕਰਵਾਇਆ ਗਿਆ।ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮਹਿਮਾਨ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਸ਼ੇਸ਼ ਮਹਿਮਾਨ ਵੱਜੋ ਹਾਜਰੀ ਭਰੀ।ਸਕੂਲ ਦੇ ਵਿਦਿਆਰਥੀਆਂ ਵਲੋ ਸਭਿਆਚਾਰਕ ਪ੍ਰੋਗਰਾਮ ਦੌਰਾਨ ਕੋਅਰਿਓਗ੍ਰਾਫੀ, ਸਕਿਟਾਂ, ਗਿੱਧਾ, ਭਗੜਾ ਅਤੇ ਖਾਸ ਤੌਰ ਤੇ ਅੰਮ੍ਰਿਤਧਾਰੀ ਬਚਿਆਂ ਵੱਲੋ ਕਵੀਸ਼ਵਰੀ ਪੇਸ਼ ਕੀਤੀ ਗਈ।ਬਹ੍ਰਮਪੁਰਾ ਵੱਲੋ ਕਵੀਸ਼ਰੀ ਪੇਸ਼ ਕਰਨ ਵਾਲੇ ਬੱਚਿਆਂ ਨੂੰ 1100/- ਰੁਪਏ ਦਾ ਇਨਾਮ ਦੇ ਕੇ ਨਿਵਾਜਿਆ ਗਿਆ।ਰਣਜੀਤ ਸਿੰਘ ਬਹ੍ਰਮਪੂਰਾ ਨੇ ਆਖਿਆ ਕਿ ਸਕੂਲ ਪ੍ਰਬੰਧਕ ਵਧਾਈ ਦੇ ਪਾਤਰ ਹਨ, ਜਿਨਾਂ ਨੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ।ਐਮ.ਪੀ ਬ੍ਰਹਮਪੁਰਾ ਵੱਲੋ ਸਕੂਲ ਨੂੰ ਵਿਦਿਆਰਥੀਆਂ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਇਲਾਕਾ ਵਾਸੀ ਦੇ ਵੱਡੀ ਗਿਣਤੀ ਚ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …