Monday, November 23, 2026

ਸ਼ਿਵ ਮੰਦਰ ਰਣੀਕੇ ਵਿਖੇ ਮੁਫਤ ਦਵਾਈਆਂ ਵੰਡੀਆਂ

ਧੂਰੀ, 14 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਿਸ਼ਕਾਮ ਸੇਵਾ ਸਭਾ (ਰਜਿ.) ਅਤੇ ਧੂਰੀ ਨੇਤਰ ਬੈਂਕ ਸੰਮਤੀ ਵਲੋਂ ਉਘੇ ਸਮਾਜ ਸੇਵੀ hospitalਮਹਾਸ਼ਾ ਪ੍ਰਤਿਗਿਆ ਪਾਲ ਦੀ ਅਗੁਵਾਈ ਵਿੱਚ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਨੂੰ ਮੁੱਖ ਰੱਖਦਿਆਂ ਪ੍ਰਾਚੀਨ ਇਤਿਹਾਸਕ ਸ਼ਿਵ ਮੰਦਰ ਰਣੀਕੇ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫਤ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਨ ਲਈ 18ਵਾਂ ਦੋ ਰੋਜਾ ਕੈਂਪ ਲਗਾਇਆ ਗਿਆ।ਜਿਸ ਦਾ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਿਵ ਭਗਤਾਂ ਨੇ ਲਾਭ ਪ੍ਰਾਪਤ ਕੀਤਾ।ਕੈਂਪ ਦੌਰਾਨ ਡਾ. ਵਿਜੈ ਗੁਪਤਾ ਅਤੇ ਫਰਮਾਸਿਸਟ ਨਗੇਸ਼ ਬਾਂਸਲ ਨੇ ਨਿਸ਼ਕਾਮ ਸੇਵਾ ਕਰਦਿਆਂ ਮਰੀਜ਼ਾਂ ਦਾ ਚੈਕਅੱਪ ਕੀਤਾ।ਇਸ ਮੌਕੇ ਪ੍ਰਵੀਨ ਗਰਗ, ਨਰੇਸ਼ ਬਾਂਸਲ, ਕਮਲ ਕਿਸ਼ੋਰ ਲਵਲੀ, ਰਾਜੂ ਅਤੇ ਨਰਿੰਦਰ ਕੁਮਾਰ ਨਿੰਦੀ ਆਦਿ ਨੇ ਵੀ ਸੇਵਾ ਨਿਭਾਈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply