Wednesday, May 28, 2025
Breaking News

ਐਮ.ਐਸ.ਸੀ (ਮੈਥ) ਦੂਜਾ ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸ਼ਾਨਦਾਰ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ PPN1502201807ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥ) ਦੂਜਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਰੁਪਿੰਦਰ ਕੌਰ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਬਲਜਿੰਦਰ ਸਿੰਘ ਤੇ ਜਸਪ੍ਰੀਤ ਕੌਰ ਨੇ 82 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿੱਚੋਂ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਤੋਂ ਇਲਾਵਾ ਇਸ ਨਤੀਜੇ ਅਨੁਸਾਰ ਅਮਨਦੀਪ ਕੌਰ, ਸਟੈਫ਼ੀ ਬਾਗਲਾ ਅਤੇ ਵਿਸ਼ੂ ਅਗਰਵਾਲ ਨੇ 80% ਅੰਕਾਂ ਨਾਲ ਇਸ ਨਤੀਜੇ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।
ਦੱਸਣਯੋਗ ਹੈ ਕਿ ਇਸ ਨਤੀਜੇ ਵਿੱਚ 2 ਵਿਦਿਆਰਥੀਆਂ ਨੇ 85% ਤੋਂ ਵੱਧ, 7 ਵਿਦਿਆਰਥੀਆਂ ਨੇ 80% ਤੋਂ ਵੱਧ, 17 ਵਿਦਿਆਰਥੀਆਂ ਨੇ 75% ਤੋਂ ਵੱਧ, 37 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 53 ਵਿਦਿਆਰਥੀਆਂ ਨੇ 65% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।ਉਨਾਂ ਨੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …

Leave a Reply