ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਐਡੀਸ਼ਨਲ ਸ਼ੈਸ਼ਨ ਕੋਰਟ ਨੇ ਇਕ ਨਾਬਾਲਿਗਾ ਨਾਲ ਜ਼ਬਰਦਸਤੀ ਕਰਨ ਸਬੰਧੀ ਦੋਸ਼ਾਂ ’ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਰੋਹਿਤ ਰਾਣਾ ਪੁੱਤਰ ਵਿਜੈ ਵਾਸੀ ਬਠਿੰਡਾ `ਤੇ ਦੋਸ਼ ਸਨ ਕਿ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨਾਲ ਜ਼ਬਰਦਸਤੀ ਕਰਕੇ ਨਜ਼ਾਇਜ਼ ਸਬੰਧ ਬਣਾਏ, ਪ੍ਰੰਤੂ ਬਾਅਦ ’ਚ ਰੋਹਿਤ ਵਿਆਹ ਕਰਵਾਉਣ ਤੋਂ ਮੁੱਕਰ ਗਿਆ।ਥਾਣਾ ਕੋਤਵਾਲੀ ਦੀ ਪੁਲਿਸ ਨੇ ਨਾਬਾਲਿਗਾ ਦੇ ਬਿਆਨਾਂ ’ਤੇ ਰੋਹਿਤ ਖਿਲਾਫ਼ 13 ਜਨਵਰੀ 2017 ਨੂੰ ਧਾਰਾ 376, 506 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕਰ ਲਿਆ ਸੀ। ਬਚਾਅ ਪੱਖ ਦੇ ਵਕੀਲ ਗੁਰਜੀਤ ਸਿੰੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੈਡਮ ਬਲਜਿੰਦਰ ਕੌਰ ਸਿੱਧੂ ਅਡੀਸ਼ਨਲ ਸ਼ੈਸ਼ਨ ਜੱਜ ਬਠਿੰਡਾ ਨੇ ਰੋਹਿਤ ਰਾਣਾ ਨੂੰ ਉਕਤ ਦੋਸ਼ਾਂ ’ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media