Sunday, December 22, 2024

‘ਆਸਥਾ ਥੈਰਾਪਿਓਟਿਕ ਇੰਟਰਵੈਨਸ਼ਨ’ ਲਈ ਚੁਣੇ ਗਏ ਖ਼ਾਲਸਾ ਕਾਲਜ ਦੇ 5 ਵਿਦਿਆਰਥੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਕਰਵਾਈ PPN1502201809ਗਈ ਪਲੇਸਮੈਂਟ ਡਰਾਇਵ ’ਚ ਫ਼ਿਜੀਓਥਰੈਪੀ ਵਿਭਾਗ ਦੇ 5 ਵਿਦਿਆਰਥੀ ਆਸਥਾ ਥੈਰਾਪਿਓਟਿਕ ਇੰਟਰਵੈਸ਼ੰਨ ’ਚ ਚੁਣੇ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਵਰਗੀ ਨਾਮੀ ਕੰਪਨੀ ’ਚ ਸਾਡੇ ਵਿਦਿਆਰਥੀਆਂ ਦਾ ਚੁਣੇ ਜਾਣਾ ਬੜ੍ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪਲੇਸਮੈਂਟ ਸੈਲ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀਆਂ ਦੀਆਂ ਜਰੂਰਤਾਂ ਦੇ ਹਿਸਾਬ ਨਾਲ ਤਿਆਰ ਕਰ ਰਿਹਾ ਹੈ।
ਇਸ ਮੌਕੇ ਪਲੇਸਮੈਂਟ ਸੈਲ ਦੇ ਡਾਇਰੈਕਟਰ ਪ੍ਰੋ: ਹਰਭਜਨ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ’ਚ ਇੰਟਰਵਿਊ ’ਚ ਜਾਣ ਤੋਂ ਪਹਿਲਾਂ ਟ੍ਰੇਨਿੰਗ ਦਾ ਬਹੁਤ ਮਹੱਤਵ ਹੈ ਅਤੇ ਇਸੇ ਕਰਕੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾ ਰਿਹਾ ਹੈ ਤਾਂ ਕਿ ਵਿਦਿਆਰਥੀ ਆਪਣੇ ਕੈਰੀਅਰ ਦੇ ਸਿਖ਼ਰ ਤੱਕ ਪਹੁੰਚ ਸਕਣ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਨੈਸ਼ਨਲ ਅਤੇ ਮਲਟੀਨੈਸ਼ਨਲ ਕੰਪਨੀਆਂ ਕਾਲਜ ’ਚ ਪਲੇਸਮੈਂਟ ਲਈ ਆਉਣਗੀਆਂ।ਇਸ ਮੌਕੇ ਸੁਖਪੁਨੀਤ ਕੌਰ, ਪ੍ਰੋ: ਪੂਨਮਜੀਤ ਕੌਰ ਅਤੇ ਪ੍ਰੋ: ਕਮਲਦੀਪ ਕੌਰ ਨੇ ਇਹ ਪਲੇਸਮੈਂਟ ਕਰਵਾਉਣ ’ਚ ਮੁੱਖ ਭੂਮਿਕਾ ਨਿਭਾਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply