ਸਮਰਾਲਾ, 15 ਫਰਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਮਹਾਂਕਲੇਸ਼ਵਰ ਮੰਦਿਰ ਪਪੜੌਦੀ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ
ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਹਾਂਸ਼ਿਵਰਾਤਰੀ ਦੇ ਦਿਹਾੜ੍ਹੇ ਮੌਕੇ ਸਵੇਰ ਤੋਂ ਹੀ ਮੰਦਿਰ `ਚ ਸ਼ਰਧਾਲੂਆਂ ਦਾ ਤਾਂਤਾ ਲੱਗ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਦੇਰ ਰਾਤ ਤੱਕ ਕਤਾਰਾਂ ’ਚ ਖੜੇ ਹੋ ਕੇ ਭੋਲੇ ਨਾਥ ਸ਼ਿਵਜੀ ਦੇ ਦਰਸ਼ਨ ਕੀਤੇ ਗਏ ਅਤੇ ਬੜੀ ਸ਼ਰਧਾ ਨਾਲ ਮੱਥਾ ਟੇਕਿਆ।ਇਸ ਮੌਕੇ ਸ਼ਰਧਾਲੂਆਂ ਵਲੋਂ ਭਾਂਤ-ਭਾਂਤ ਦੇ ਲੰਗਰ ਲਗਾਏ ਗਏ।ਉਨ੍ਹਾਂ ਅੱਗੇ ਦੱਸਿਆ ਕਿ ਇਹ ਮਹਾਂਸ਼ਿਵਰਾਤਰੀ ਦਾ ਤਿਉਹਾਰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ਅਤੇ ਨੌਜਵਾਨਾਂ ਨੇ ਵੱਧ ਚੜ੍ਹ ਕੇ ਸੇਵਾ ਕੀਤੀ।ਇਸ ਮੌਕੇ ਸ਼ਿਵ ਭੋਲੇ ਦੇ ਜੀਵਨ ਬਾਰੇ ਯੰਗਮਾਂ ਵੱਲੋਂ ਸ਼ਿਵ ਗਾਥਾ ਗਾਈ ਗਈ।ਇਸ ਮਹਾਂਉਤਸਵ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਹੋਰਨਾਂ ਤੋਂ ਇਲਾਵਾ ਕ੍ਰਿਸ਼ਨ ਭਾਗੀ, ਵਿਜੇ ਭਾਗੀ, ਅਜੈ ਕੁਮਾਰ, ਪ੍ਰਧਾਨ ਮਿੱਠੂ ਸਿੰਘ, ਆਂਸ਼ੂ, ਸਤੀਸ਼ ਕੁਮਾਰ, ਡਾ. ਚੋਪੜਾ, ਡਿੰਪਲ, ਪ੍ਰੀਤਮ ਸਿੰਘ, ਹਰਨੇਕ ਸਿੰਘ, ਕਾਲਾ, ਰਮਨ ਸਿੰਘ, ਸਰਪੰਚ ਹਰਜਿੰਦਰ ਸਿੰਘ ਨੇ ਵੀ ਭਰਪੂਰ ਯੋਗਦਾਨ ਪਾਇਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media