Monday, December 23, 2024

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਹਾਣੀ ਦਰਬਾਰ 19 ਨੂੰ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ punjabi-language(ਰਜਿ:) ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਅਤੇ ਸਾਹਿਤ ਵਿਚਾਰ ਮੰਚ ਤਰਨ ਤਾਰਨ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਹਾਣੀ ਦਰਬਾਰ ਕਵਾਇਆ ਜਾ ਰਿਹਾ ਹੈ।
ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਤਰਲੋਚਨ ਸਿੰਘ ਤਰਨ ਤਾਰਨ ਅਤੇ ਸ਼ਾਇਰ ਦੇਵ ਦਰਦ ਨੇ ਅੱਜ ਇਥੋਂ ਜਾਰੀ ਸਾਂਝੇ ਬਿਆਨ ਵਿੱਚ ਦੱਸਿਆ ਕਿ 19 ਫਰਵਰੀ ਸੋਮਵਾਰ ਬਾਅਦ ਦੁਪਹਿਰ 2.00 ਵਜੇ ਦਿਸ਼ਾ ਸੈਂਟਰ ਜੰਡਿਆਲਾ ਰੋਡ ਤਰਨ ਤਾਰਨ ਰੋਡ ਵਿਖੇ ਕੇਂਦਰੀ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੋਸਾਂਝ ਡ. ਪਰਮਿੰਦਰ ਅਤੇ ਡਾ. ਦਰਿਆ ਦੀ ਸਾਂਝੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਕਹਾਣੀਕਾਰ ਮੁਖਤਾਰ ਗਿੱਲ, ਦੀਪ ਦੇਵਿੰਦਰ ਸਿੰਘ, ਡਾ. ਸਰਘੀ, ਸਿਮਰਨ ਧਾਲੀਵਾਲ ਅਤੇ ਅਮਨ ਗਿੱਲ ਆਪੋ ਆਪਣੀਆਂ ਕਹਾਣੀਆਂ ਪੜਣਗੇ।ਇਸ ਅਦਬੀ ਸਮਾਗਮ ਵਿੱਚ ਅੰਮ੍ਰਿਤਸਰ ਤੇ ਤਰਨ ਤਾਰਨ ਜਿਲੇ ਦੀਆਂ ਸਮੁੱਚੀਆਂ ਸਾਹਿਤਕ ਸਭਾਵਾਂ ਭਰਵੀਂ ਸ਼ਮੂਲੀਅਤ ਕਰਨਗੀਆਂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply