Tuesday, July 7, 2026

1 ਮਾਰਚ ਤੱਕ ਆਨਲਾਈਨ ਲਏ ਜਾਣਗੇ ਜੀਵਨ ਪ੍ਰਮਾਣ ਪੱਤਰ – ਕਰਨਲ ਚਾਹਲ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਤੌਰ ਤੇ Army Col Amarbir S Chahalਕੇਂਦਰ ਸਰਕਾਰ ਵਲੋਂ ਪੈਨੁਅਰੀ ਗ੍ਰਾਂਟ/ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਨੇ ਦਿੰਦਿਆਂ ਦੱਸਿਆ ਕਿ ਜੀਵਣ ਪ੍ਰਮਾਣ ਪੱਤਰ ਨੂੰ ਆਨਲਾਈਨ ਭੇਜਣ ਦੀ ਆਖਰੀ ਮਿਤੀ 1-3-2018 ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਿੱਚ ਪ੍ਰਾਪਤ ਹੋਣ ਵਾਲੇ ਜੀਵਨ ਪ੍ਰਮਾਣ ਪੱਤਰ ਸਵੀਕਾਰ ਨਹੀਂ ਕੀਤੇ ਜਾਣਗੇ।ਚਾਹਲ ਨੇ ਕਿਹਾ ਕਿ ਵਧੇਰੇ ਜਾਣਕਾਰੀ ਸੋਮਵਾਰ ਤੋਂ ਸ਼ੁਕਰਵਾਰ ਦਫਤਰੀ ਵਿੱਚ ਆ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਂ ਦਫਤਰ ਦੇ ਫੋਨ ਨੰ: 0183-2563102 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply