Tuesday, July 7, 2026

ਮਾਣ ਧੀਆਂ `ਤੇ ਐਵਾਰਡ ਲਈ ਅਰਜ਼ੀਆਂ ਦੀ ਮੰਗ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ (ਰਜਿ:) ਵਲੋਂ Mattuਪਿਛਲੇ 6 ਸਾਲ ਤੋਂ ਭਰੂਣ ਹੱਤਿਆ ਨੂੰ ਠੱਲ ਪਾਉਣ ਦੇ ਮੰਤਵ ਨਾਲ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ 116 ਸਕੂਲਾਂ ਤੇ ਕਾਲਜ਼ਾਂ ‘ਚ ਹਸਤਾਖਰ ਮੁਹਿੰਮ ਰਾਹੀਂ 76,000 ਵਿਦਿਆਰਥੀਆਂ ਨੂੰ ਜਾਗਰੂਕ ਕਰ ਚੁੱਕੀ ਹੈ।ਸੰਸਥਾ ਦੇ ਮੁੱਖ ਸਰਪ੍ਰਸਤ ਰਾਜੇਸ਼ ਸ਼ਰਮਾ (ਡਿਪਟੀ ਸੈਕਟਰੀ ਉੱਚ ਸਿੱਖਿਆ ਵਿਭਾਗ, ਪੰਜਾਬ), ਚੇਅਰਪਰਸਨ ਰੋਬਿਨਜੀਤ ਕੋਰ ਗਿੱਲ ਤਹਿਸੀਲਦਾਰ ਅਤੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਨੇ ਸਾਂਝੇ ਤੋਰ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਮਹੀਨੇ ਸੁਸਾਇਟੀ ਵਲੋਂ 6ਵਾਂ ਰਾਜ ਪੱਧਰੀ ਇਨਾਮ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਜਿਸ ਵਿਚ 150 ਹੋਣਹਾਰ ਧੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ‘ਚ ਵਿਸ਼ੇੇਸ਼ ਪ੍ਰਾਪਤੀਆਂ ਕਰਨ ਵਾਲੀਆਂ 6 ਹੋਣਹਾਰ ਮਹਿਲਾਵਾਂ ਨੂੰ ਉਚੇਚੇ ਤੋਰ ਤੇ ‘ਮਾਣ ਧੀਆਂ `ਤੇ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਸਬੰਧੀ 1 ਮਾਰਚ ਤੱਕ ਅਰਜੀਆਂ ਦੀ ਮੰਗ ਕੀਤੀ ਗਈ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply