ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਗੀ ਦਰਸ਼ਨ ਸਿੰਘ ਬਾਰੇ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਤਨਖਾਈਏ ਸਮਝੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਪੰਥ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੀਤਾ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਰਾਹੀਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਗੀ ਦਰਸ਼ਨ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਪਰ ਕੁਝ ਅਖੌਤੀ ਜਥੇਬੰਦੀਆਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਜਾਣ-ਬੁੱਝ ਕੇ ਉਲੰਘਣਾ ਕਰ ਰਹੀਆਂ ਹਨ ਅਤੇ ਰਾਗੀ ਦਰਸ਼ਨ ਸਿੰਘ ਦਾ ਕੀਰਤਨ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਵਿੱਚ ਸਪੱਸ਼ਟ ਸ਼ਬਦਾਂ ਵਿਚ ਲਿਖਿਆ ਗਿਆ ਹੈ ਕਿ ਜਿੰਨਾ ਚਿਰ ਰਾਗੀ ਦਰਸ਼ਨ ਸਿੰਘ ਆਪਣੀ ਭੁੱਲ ਨਹੀਂ ਬਖਸ਼ਾ ਲੈਂਦਾ, ਓਨੀ ਦੇਰ ਇਸ ਵਿਅਕਤੀ ਨਾਲ ਕਿਸੇ ਪ੍ਰਕਾਰ ਦੀ ਕੋਈ ਸਾਂਝ ਨਾ ਰੱਖੀ ਜਾਵੇ। ਪ੍ਰੰਤੂ ਕੁਝ ਹੰਕਾਰੀ ਲੋਕ ਆਪਣੀ ਝੂਠੀ ਸ਼ੋਹਰਤ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਦੀ ਉਲੰਘਣਾ ਕਰ ਰਹੇ ਹਨ, ਜੋ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਜੋ ਵੀ ਸਭਾ-ਸੁਸਾਇਟੀਆਂ, ਪ੍ਰਬੰਧਕ ਕਮੇਟੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨਗੀਆਂ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਕੰਮਲ ਬਾਈਕਾਟ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦਾ ਕੋਈ ਸਮਰਥਨ ਆਦਿ ਨਹੀਂ ਦਿੱਤਾ ਜਾਵੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …