ਬਠਿੰਡਾ, 16 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਬਠਿੰਡਾ ਰੰਨਜ਼ ਕੱਲਬ ਵਲੋਂ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣ ਸਬੰਧੀ 25 ਮਾਰਚ ਨੂੰ ਸਵੇਰੇ 5:00 ਵਜੇ ਤੋਂ ਸਵੇਰੇ 10:00 ਵਜੇ ਤੱਕ ਹਾਫ ਮੈਰਾਥਨ-2018 ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਲਕਸ਼ੈ ਸਪੋਰਟਸ ਕਲੱਬ ਦਿੱਲੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਰੋਜ਼ਗਾਰਡਨ ਚੌਕ ਬਠਿੰਡਾ ਤੋਂ ਸ਼ੁਰੂ ਹੋ ਕੇ ਘਨ੍ਹਈਆ ਚੌਕ, ਮਲੋਟ ਰੋਡ, ਮਲੋਟ-ਡਬਵਾਲੀ ਬਾਈ ਪਾਸ, ਬੀੜ ਤਲਾਬ ਚਿੱੜੀਆ ਘਰ ਤੱਕ ਜਾ ਕੇ ਇਸੇ ਹੀ ਰੂਟ ਤੋਂ ਹੁੰਦੀ ਹੋਈ ਵਾਪਸ ਰੋਜ਼ ਗਾਰਡਨ ਬਠਿੰਡਾ ਵਿਖੇ ਸਮਾਪਤ ਹੋਵੇਗੀ।ਉਨ੍ਹਾਂ ਦੱਸਿਆ ਕਿ ਇਹ ਦੌੜ ਕੈਂਸਰ ਵਰਗੀ ਅਲਾਮਤ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਹਾਫ ਮੈਰਾਥਨ ਵਿਚ ਵੱਧ ਚੜ੍ਹ ਕੇ ਭਾਗ ਲੈਣ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …