ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ’ਤੇ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਜਾਏ ਗਏ ਦੀਵਾਨਾਂ ਵਿਚ ਭਾਈ ਗੁਰਭੇਜ ਸਿੰਘ ਦੇ ਢਾਡੀ ਜੱਥੇ ਅਤੇ ਭਾਈ ਕੇਵਲ ਸਿੰਘ ਮਹਿਤਾ ਤੇ ਭਾਈ ਮਨਜੀਤ ਸਿੰਘ ਮਾਣਕ ਦੇ ਕਵੀਸ਼ਰੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।
ਇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਪਰ ਚੱਲਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਗਟਾਵਾ ਹੈ।ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਨੇ ਸਾਨੂੰ ਕਰਮ-ਕਾਂਡਾਂ ਤੇ ਵਹਿਮਾਂ-ਭਰਮਾਂ ਤੋਂ ਵਰਜਦਿਆਂ ਸ਼ਬਦ-ਗੁਰੂ ਦੇ ਲੜ ਲਾਇਆ ਹੈ। ਉਨ੍ਹਾਂ ਨਰੋਏ ਤੇ ਨੈਤਿਕ ਸਮਾਜ ਦੀ ਸਿਰਜਣਾ ਲਈ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉਪਰ ਚੱਲਣ ਦੀ ਅਪੀਲ ਕੀਤੀ। ਇਸ ਸਮੇਂ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵੱਲੋਂ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ।
ਇਸ ਮੌਕੇ ਬਾਬਾ ਸੁੱਖਾ ਸਿੰਘ ਘਰਿਆਲੇ ਵਾਲੇ, ਬਾਬਾ ਮੌਜੀ ਦਾਸ ਮਾੜੀ ਕੰਬੋਕੀ, ਪੰਜਾਬ ਸਿੰਘ ਨੰਬਰਦਾਰ, ਸ਼੍ਰੋਮਣੀ ਕਮੇਟੀ ਦੇ ਮਲਕੀਤ ਸਿੰਘ ਬਹਿੜਵਾਲ, ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਦੇ ਮੈਨੇਜਰ ਲਖਬੀਰ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਦਲੇਰ ਸਿੰਘ, ਗੁਰਮੀਤ ਸਿੰਘ, ਸੁਖਚੈਨ ਸਿੰਘ, ਕਸ਼ਮੀਰ ਸਿੰਘ ਸੰਧੂ, ਗੁਰਬਚਨ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …