
ਫਾਜ਼ਿਲਕਾ, 1 ਅਗਸਤ (ਵਿਨੀਤ ਅਰੌੜਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ ) ਹਰੀ ਚੰਦ ਕੰਬੋਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਾਮ ਸੁੰਦਰ, ਜ਼ਿਲ੍ਹਾ ਪ੍ਰਵੇਸ਼ ਕੁਆਡੀਨੇਟਰ ਗੁਰਦਿਆਲ ਸਿੰਘ ਅਤੇ ਸਹਾਇਕ ਪ੍ਰਵੇਸ਼ ਕੁਆਰਡੀਨੇਟਰ ਸੰਜੀਵ ਕੁਮਾਰ ਦੀ ਯੋਗ ਅਗਵਾਈ ਵਿਚ ਅੱਜ ਬਲਾਕ ਫਾਜ਼ਿਲਕਾ ਅਤੇ 2 ਦੇ ਅਧਿਆਪਕਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਦੇ ਪੰਜਵਾਂ ਪੜਾਅ ਦੇ ਦੂਜੇ ਦਿਨ ਅਧਿਆਪਕਾਂ ਨੂੰ ਜੋੜੋ ਗਿਆਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਵੇਸ਼ ਕੁਆਰਡੀਨੇਟਰ ਸਤਿੰਦਰ ਸਚਦੇਵਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਬਲਾਕ ਫਾਜ਼ਿਲਕਾ -12 ਦੇ ਵੱਖ ਵੱਖ 69 ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅੱਜ ਦੂਜੇ ਦਿਨ ਚੰਡੀਗੜ੍ਹ ਵਲੋਂ ਪ੍ਰਾਇਮਰੀ ਸਿੱਖਿਆ ਦੇ ਏਐਸਪੀਡੀ ਅਮਰਜੀਤ ਸਿੰਘ ਅਤੇ ਪ੍ਰਿੰਸੀਪਲ ਦੀਦਾਰ ਸਿੰਘ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਟੀਮ ਵਲੋਂ ਟ੍ਰੇਨਿੰਗ ਅਤੇ ਪ੍ਰਵੇਸ਼ ਟੀਮ ਦੇ ਕੰਮਕਾਜ ਦੀ ਸ਼ਲਾਘਾ ਕੀਤੀ ਗਈ। ਸਰਕਾਰ ਵੱਲੋਂ ਸਮੇਂ ਸਮੇਂ ਤੇ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ ਗਿਆ। ਟ੍ਰੇਨਿੰਗ ਦੌਰਾਨ ਅਧਿਆਪਕਾਂ ਨੂੰ ਵੱਖ ਵੱਖ ਵਿਧੀਆਂ ਰਾਹੀਂ ਜੋੜੋ ਗਿਆਨ ਦੀਆਂ ਬਾਰੀਕੀਆਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਕਿ ਵਿਦਿਆਰਥੀਆਂ ਨੂੰ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਸੌਖਾ ਕੀਤਾ ਜਾ ਸਕੇ। ਇਸ ਮੌਕੇ ਬਲਾਕ ਪ੍ਰਵੇਸ਼ ਕੁਆਰਡੀਨੇਟਰ ਤਰਨਜੀਤ ਸਿੰਘ, ਗੁਰਮੀਤ ਸਿੰਘ, ਵਰਿੰਦਰ ਕੁਮਾਰ ਅਤੇ ਰਜ਼ਨੀਸ਼ ਕੁਮਾਰ ਵੀ ਹਾਜਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media