ਸਮਰਾਲਾ 16 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਵਲੋਂ ਤਿੰਨ ਦਹਾਕਿਆਂ ਤੋਂ ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ ਲੇਖਕ ਮੇਜਰ ਮਾਂਗਟ ਕੁੱਬੇ ਦਾ ਨਵਾਂ ਨਾਵਲ ‘ਇੱਕ ਹੋਰ ਜਨਮ’ ਰਿਲੀਜ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਸਰਪ੍ਰਸਤ ਪ੍ਰੋ. ਬਲਦੀਪ ਅਤੇ ਸਕੱਤਰ ਦੀਪ ਦਿਲਬਰ ਨੇ ਦੱਸਿਆ ਕਿ ਭਲਕੇ 18 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਵਿੱਚ ਇਸ ਨਾਵਲ ਉਪਰ ਡਾ. ਪਰਮਿੰਦਰ ਸਿੰਘ ਬੈਨੀਪਾਲ, ਪ੍ਰੋ. ਜਗਮੋਹਣ ਸਿੰਘ, ਕਹਾਣੀਕਾਰ ਸੁਖਜੀਤ, ਗੁਰਦਿਆਲ ਦਲਾਲ, ਸੁਰਿੰਦਰ ਰਾਮਪੁਰੀ ਅਤੇ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਵਲੋਂ ਚਰਚਾ ਕੀਤੀ ਜਾਵੇਗੀ।ਹਾਜ਼ਰੀਨ ਲੇਖਕ ਆਪਣੀਆਂ ਰਚਨਾਵਾਂ ਵੀ ਪੜ੍ਹਨਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …