ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੀ ਰਹਿਨੁਮਾਈ ਹੇਠ ਚੱਲ ਰਹੇ ਸਥਾਨਕ ਨਾਮਵਰ ਵਿੱਦਿਅਕ ਆਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਿਖੇ ਸਲਾਨਾ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਸਭਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਦੁਆਰਾ ਬਸੰਤ ਰਾਗ ‘ਚ ਬਹੁਤ ਹੀ ਰਸ ਭਿੰਨਾਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।
ਮੁੱਖ ਮਹਿਮਾਨ ਵਜੋਂ ਸਮਾਗਮ ‘ਚ ਹਾਜ਼ਰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਨੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਤੇ ਉੱਜਵਲ ਭਵਿੱਖ ਲਈ ਅਰਦਾਸ ਬੇਨਤੀ ਕੀਤੀ।ਉਨ੍ਹਾਂ ਨੇ ਅਧਿਆਪਕ ਤੇ ਵਿਦਿਆਰਥੀਆਂ ਦੇ ਆਪਸੀ ਰਿਸ਼ਤੇ ਦੀ ਵੱੱਡੀ ਅਹਿਮੀਅਤ ਦੱਸਦਿਆਂ ਇਸ ਦੇ ਸਨਮਾਨ ਨੂੰ ਹਮੇਸ਼ਾਂ ਲਈ ਬਰਕਰਾਰ ਤੇ ਬੇਦਾਗ ਰੱਖਣ ਦੀ ਪ੍ਰੇਰਣਾ ਦਿੱਤੀ।ਸਮਾਗਮ ਦੌਰਾਨ ਬਾਬਾ ਧਰਮ ਸਿੰਘ ਅਮਰੀਕਾ ਦਾ ਇਸ ਸੰਸਥਾ ਦੀ ਮੁੱਢਲੀ ਉਸਾਰੀ ਮੌਕੇ ਨਿਭਾਈਆਂ ਗਈਆਂ ਵੱਡਮੁੱਲੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗਿਆਨੀ ਜੀਵਾ ਸਿੰਘ, ਸਕੂਲ ਪਿ੍ਰੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਡਾ. ਮਨਜੀਤ ਸਿੰਘ, ਡਾ. ਗੁਰਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ, ਸੁਪਰਡੈਂਟ ਬਾਜ਼ ਸਿੰਘ, ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਕੋਚ ਬਲਜਿੰਦਰ ਸਿੰਘ ਤੇ ਹਰਭਜਨ ਸਿੰਘ, ਭਾਈ ਬੋਹੜ ਸਿੰਘ, ਮਿਊਜ਼ਿਕ ਟੀਚਰ ਗੁਰਮੁੱਖ ਸਿੰਘ ਤੇ ਹਰਕੀਰਤ ਸਿੰਘ, ਭਾਈ ਨਿਰਮਲ ਸਿੰਘ, ਲੇਖਾਕਾਰ ਚਰਨਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਹਰਪਾਲ ਸਿੰਘ, ਭਾਈ ਨਰਿੰਦਰ ਸਿੰਘ ਆਦਿ ਨੇ ਵੀ ਸਮਾਗਮ ‘ਚ ਸ਼ਿਰਕਤ ਕਰਦਿਆ ਬੱਚਿਆਂ ਦੀ ਕਾਮਯਾਬੀ ਲਈ ਕਾਮਨਾ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …