ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ
ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 4 ਵਿਦਿਆਰਥਣਾਂ ਨੇ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਲੋ ਇੰਡੀਆ ਸਕੂਲ ਗੇਮਜ਼ ’ਚ ਹਿੱਸਾ ਲੈਂਦਿਆ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਖੇਡਾਂ ਦੌਰਾਨ ਹਾਕੀ ਵਿੰਗ ਦੀਆਂ ਖਿਡਾਰਣਾਂ ਦਾ ਮੈਚ ਪੰਜਾਬ ਅਤੇ ਚੰਡੀਗੜ੍ਹ ਦਰਮਿਆਨ ਖੇਡਿਆ ਗਿਆ, ਜਿਸ ’ਚ 3 ਗੋਲ ਸਿਮਰਨਜੀਤ ਕੌਰ ਨੇ ਕੀਤੇ ਅਤੇ ਸਾਰੇ ਟੂਰਨਾਮੈਂਟ ’ਚ ਉਸ ਨੇ 13 ਗੋਲ ਕਰਕੇ ਪੰਜਾਬ ਨੂੰ ਸ਼ਾਨਦਾਰ ਜਿੱਤ ਦਿਵਾਉਂਦਿਆ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਹਾਕੀ ਵਿੰਗ ਦੀਆਂ ਚਾਰੇ ਖਿਡਾਰਣਾਂ ਨੂੰ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਇਹ ਉਨ੍ਹਾਂ ਦੇ ਕੋਚ ਦੁਆਰਾ ਕਰਵਾਏ ਗਏ ਸਖ਼ਤ ਅਭਿਆਸ ਨਤੀਜਾ ਹੈ ਕਿ ਉਹ ਇਸ ਮੁਕਾਮ ਤੱਕ ਪਹੁੰਚ ਸਕੇ। ਉਨ੍ਹਾਂ ਭਵਿੱਖ ਉੱਚ ਸਥਾਨ ਹਾਸਲ ਕਰਨ ਦੀ ਕਾਮਨਾ ਕਰਦੇ ਹੋਏ ਬਾਕੀ ਵਿਦਿਆਰਥਣਾਂ ਨੂੰ ਵੀ ਉਤਸ਼ਾਹਿਤ ਕੀਤਾ।
ਪ੍ਰਿੰ: ਨਾਗਪਾਲ ਨੇ ਦੱਸਿਆ ਕਿ ਇਸ ਮੌਕੇ ਜੇਤੂ ਖਿਡਾਰਣਾਂ ਨੂੰ ਡਾ. ਨਰਿੰਦਰ ਧਰੁਵ ਬੱਤਰਾ ਵੱਲੋਂ ਮੈਡਲ ਅਤੇ ਸਰਟੀਫ਼ਿਕੇਟ ਤਕਸੀਮ ਕਰਕੇ ਹੌਂਸਲਾ ਅਫ਼ਜਾਈ ਕੀਤੀ ਗਈ।ਸਕੂਲ ਦੀ ਸਵੇਰ ਦੀ ਸਭਾ ’ਚ ਉਕਤ ਜੇਤੂ ਖਿਡਾਰਣਾਂ ਨੂੰ ਪ੍ਰਿੰ: ਨਾਗਪਾਲ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media