ਅੰਮ੍ਰਿਤਸਰ, 1 ਅਗਸਤ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੇ ਆਪਣਾ ਪ੍ਰਬੰਧ ਪਹਿਲਾਂ ਦੀ ਤਰ੍ਹਾਂ ਬਰਕਰਾਰ ਰੱਖੇਗੀ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਥਿਤ ਹਰਿਆਣਾ ਕਮੇਟੀ ਦਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਿੱਖ ਪੰਥ ‘ਚੋਂ ਸ੍ਰ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਛੇਕਿਆ ਜਾ ਚੁੱਕਾ ਹੈ। ਪੰਥ ‘ਚੋਂ ਛੇਕਿਆ ਵਿਅਕਤੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਪੰਥਕ ਗਤੀਵਿਧੀਆਂ ‘ਚ ਭਾਗ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਝੀਂਡੇ ਵੱਲੋਂ ਦਿਤਾ ਗਿਆ ਬਿਆਨ ਕਿ ਹਰਿਆਣੇ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਹਿਸਾਬ-ਕਿਤਾਬ ਦੇ ਵੇਰਵੇ ਲੈ ਕੇ ਕੈਥਲ ਆਉਣ ਕਿਸੇ ਤਰ੍ਹਾਂ ਵੀ ਵਾਜ੍ਹਬ ਨਹੀਂ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਗੈਰ ਸਵਿਧਾਨਕ ਤੇ ਗੈਰ ਕਾਨੂੰਨੀ ਹੈ, ਉਹ ਕਿਸੇ ਤਰ੍ਹਾਂ ਵੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਤੇ ਕਾਬਜ ਨਹੀਂ ਹੋ ਸਕਦੀ। ਇਸ ਲਈ ਝੀਂਡਾ ਗਲਤ ਬਿਆਨਬਾਜੀ ਕਰਕੇ ਸਿੱਖ ਸੰਗਤਾਂ ਨੂੰ ਗੁੰਮਰਾਹ ਨਾ ਕਰੇ। ਉਸ ਨੂੰ ਗੁਰਦੁਆਰਾ ਸਾਹਿਬਾਨ ਦੇ ਬੈਂਕ ਅਕਾਊਟ ਜਾਂ ਹਿਸਾਬ-ਕਿਤਾਬ ਲੈਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਦੀ ਇਨ-ਬਿਨ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਬੈਂਕ ਮੈਨੇਜਰ ਗੁਰਦੁਆਰਾ ਸਾਹਿਬਾਨ ਦੇ ਚਲ ਰਹੇ ਬੈਂਕ ਅਕਾਊਂਟਾਂ ਨਾਲ ਛੇੜਛਾੜ ਨਾ ਕਰੇ। ਉਨ੍ਹਾਂ ਝੀਂਡਾ ਵੱਲੋਂ ਅਖਬਾਰਾਂ ਨੂੰ ਦਿੱਤੇ ਗਏ ਇੱਕ ਬਿਆਨ ਤੇ ਟਿੱਪਣੀ ਕਰਦਿਆਂ ਕਿਹਾ ਕਿ ਝੀਂਡਾ ਵੱਲੋਂ ਦਿੱਤਾ ਗਿਆ ਇਹ ਬਿਆਨ ਕੇ ਅਗਰ ਕੋਈ ਵਿਸਫੋਟ ਹੋਇਆ ਤਾਂ ਇਸ ਦੇ ਜੁੰਮੇਵਾਰ ਬਾਦਲ ਅਤੇ ਮੱਕੜ ਹੋਣਗੇ ਤੋਂ ਝੀਂਡਾ ਦੇ ਇਰਾਦੇ ਨੇਕ ਨਹੀਂ ਲੱਗਦੇ। ਉਨ੍ਹਾਂ ਕਿਹਾ ਕਿ ਭਵਿਖ ਵਿੱਚ ਅਗਰ ਹਰਿਆਣਾ ਵਿਖੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਲੈ ਕੇ ਕੋਈ ਅਣਸੁਖਵੀ ਘਟਨਾ ਵਾਪਰਦੀ ਹੈ ਤਾਂ ਉਸ ਦਾ ਜੁੰਮੇਵਾਰ ਝੀਂਡਾ ਐਂਡ ਪਾਰਟੀ ਹੋਵੇਗੀ। ਉਨ੍ਹਾਂ ਹਰਿਆਣਾ ਦੀਆਂ ਸਿੱਖ ਸੰਗਤਾਂ ਨੂੰ ਝੀਂਡੇ ਦੀਆਂ ਗੁੰਮਰਾਹਕੁੰਨ ਕਾਰਵਾਈਆਂ ਤੋਂ ਸੁਚੇਤ ਹੋਣ ਲਈ ਕਿਹਾ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …