ਸਮਰਾਲਾ 17 ਫਰਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਣ ਮੰਡਲ ਅਫ਼ਸਰ
ਵਿਸਥਾਰ ਪਟਿਆਲਾ ਜੁਗਰਾਜ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੇ ਯਤਨਾਂ ਸਦਕਾ ਵਾਤਾਵਰਨ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ।ਇਸ ਮੌਕੇ ਵਣ ਮੰਡਲ ਵਿਸਥਾਰ ਦੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਦੀ ਸੇਵਾ ਕਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਵਣ ਮੰਡਲ ਵਿਸਥਾਰ ਅਫ਼ਸਰ ਜੁਗਰਾਜ ਸਿੰਘ ਨੇ ਕਿਸਾਨਾਂ ਨੂੰ ਵਣ ਵਿਭਾਗ ਵਲੋਂ ਖੇਤਾਂ ਵਿੱਚ ਰੁੱਖ ਲਗਾਉਣ ਲਈ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਸਕੂਲ ਅਤੇ ਸਕੂਲ ਦੇ ਬਾਹਰ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਵੀ ਲਗਾਏ ਗਏ ਅਤੇ ਪ੍ਰਦਰਸ਼ਨੀ ਮੌਕੇ ਰੁੱਖਾਂ ਦੀ ਸੰਭਾਲ ਸਬੰਧੀ ਮੁਫ਼ਤ ਲਿਟਰੇਚਰ ਵੀ ਵੰਡਿਆ ਗਿਆ।ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਣ ਮੰਡਲ ਵਿਭਾਗ ਦੇ ਇਸ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਜ ਦੇ ਸਮੇਂ ਵਾਤਾਵਰਨ ਨੂੰ ਸਾਫ ਸੁੱਥਰਾ ਅਤੇ ਪ੍ਰਦੂਸ਼ਣ ਰਹਿਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾਂ ਸਮੇਂ ਦੀ ਲੋੜ ਹੈ।ਇਸ ਮੌਕੇ ਵਣ ਗਾਰਡ ਕੁਲਦੀਪ ਸਿੰਘ, ਹਰਨੇਕ ਸਿੰਘ ਅਤੇ ਰਣਜੀਤ ਕੌਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media