ਚੌਂਕ ਮਹਿਤਾ, 17 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਵਿੱਚ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸੇ ਸਕੂਲ ਦੇ ਵਿਦਿਆਰਥੀ ਰਹੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਜੀ ਮੁੱਖ ਮਹਿਮਾਨ ਵਜੋਂ ਪਧਾਰੇ, ਉਹਨਾਂ ਸਕੂਲ ਵਿੱਚ ਬਿਤਾਏ ਪਲ ਸਾਂਝੇ ਕੀਤੇ ਅਤੇ ਬੱਚਿਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿਗ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਭਲਾਈਪੁਰ, ਕਸ਼ਮੀਰ ਸਿੰਘ ਬਰਿਆਰ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਸਕੱਤਰ ਤੇਜਿੰਦਰ ਸਿੰਘ ਪੱਡਾ, ਸਕੱਤਰ ਹਰਿੰਦਰਪਾਲ ਸਿੰਘ, ਗੁਰਦਿਆਲ ਸਿੰਘ ਟਰੱਸਟ ਇੰਚਾਰਜ, ਬੀਬੀ ਸਤਵੰਤ ਕੌਰ ਅਸਿਸਟੈਂਟ ਡਾਇਰੈਕਟਰ ਐਜੂਕੇਸ਼ਨ, ਤਰਨਾ ਦਲ ਦੇ ਬਾਬਾ ਸੁੱਖਾ ਸਿੰਘ, ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ, ਸੋਹਣ ਸਿੰਘ ਫੇਰੂਮਾਨ, ਸਰਪੰਚ ਪਰਮਿੰਦਰਜੀਤ ਸਿੰਘ, ਡਾ: ਭਗਵੰਤ ਸਿੰਘ ਸਾ: ਸਰਪੰਚ, ਹੰਸਰਾਜ ਸਿੰਘ ਸਾਬਕਾ ਸਰਪੰਚ ਧਿਆਨਪੁਰ, ਮੈਨੇਜਰ ਭਾਈ ਮੇਜਰ ਸਿੰਘ, ਮੀਤ ਮੈਨੇਜਰ ਮੋਹਣ ਸਿੰਘ ਕੰਗ, ਤੇਜਿੰਦਰ ਸਿੰਘ ਅਠੌਲਾ ਸਾਬਕਾ ਮੈਂਬਰ ਬਲਾਕ ਸੰਮਤੀ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ ਗੋਲ੍ਹਣ, ਜਰਨੈਲ ਸਿੰਘ ਛਾਪਿਆਂਵਾਲੀ, ਜਗਜੀਤ ਸਿੰਘ ਜੱਗੀ, ਮਾਸਟਰ ਇਕਬਾਲ ਸਿੰਘ ਸੈਕਟਰੀ, ਅਜੀਤ ਸਿੰਘ ਧਿਆਨਪੁਰ, ਕਸ਼ਮੀਰ ਸਿੰਘ ਜੋਧਪੁਰੀ ਅਤੇ ਹੋਰ ਸਖਸ਼ੀਅਤਾਂ ਨੇ ਇਸ ਮੌਕੇ ਹਾਜ਼ਰੀ ਭਰੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …