ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼੍ਰੋਮਣੀ ਕਮੇਟੀ ਅੰਮਿ੍ਰਤਸਰ ਸਾਹਿਬ ਵਲੋਂ
ਧਾਰਮਿਕ ਚੇਤਨਾ ਪੈਦਾ ਕਾਰਨ ਦੇ ਉਪਰਾਲੇ ਹੇਠ ਚਲਾਈ ਲਹਿਰ ਦੀ ਲੜੀ ਤਹਿਤ ਸੰਗਤ ਬਲਾਕ ਦੇ ਪਿੰਡ ਨੰਦਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀ।ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਆਏ ਪ੍ਰਚਾਰਕ ਨੇ ਸਿੱਖ ਇਤਿਹਾਸ ਅਤੇ ਗੁਰੂਆਂ ਦੀ ਜੀਵਨੀ ਬਾਰੇ ਭਰਪੂਰ ਚਾਨਣਾ ਪਾਇਆ, ਜਿਸ ਤਹਿਤ ਇਸ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਦੇ ਲੜ ਲੱਗਣ ਤਹਿਤ 35 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ।ਉਹਨਾਂ ਨੇ ਸੰਬੋਧਨ ਕਰਦਿਆਂ ਕਿ ਅੱਜ ਕੁਰਾਹੇ ਪਈ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੋੜ ਹੈ।ਉਨ੍ਹਾਂ ਨੌਜ਼ਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦੇਣ ਅਤੇ ਉਨ੍ਹਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਬਰ ਅਮਰੀਕ ਸਿੰਘ ਕੋਟ ਸ਼ਮੀਰ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਂਬਰ ਅਤੇ ਪਿੰਡ ਵਾਸੀ ਭਾਰੀ ਗਿਣਤੀ ’ਚ ਹਾਜ਼ਿਰ ਸਨ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media