ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮਨ ਕੀ ਬਾਤ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰੀਖਿਆ `ਤੇ ਚਰਚਾ ਸਮਾਗਮ ਦਾ ਸਿੱਧਾ ਪ੍ਰਸਾਰਨ ਡੀ.ਏ.ਵੀ ਇੰਟਰਨੈਸ਼ਨਲ ਦੇ ਦੱਸਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਹਾਜ਼ਰੀ ਵਿੱਚ ਸੁਣਿਆ।ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਵਿਦਿਆਰਥੀ ਅਜ਼ਾਦ ਵਿਅਕਤੀਤਵ ਦਾ ਮਾਲਕ ਹੁੰਦਾ ਹੈ ਅਤੇ ਉਸ ਦੀ ਯੋਗਤਾ ਤੇ ਸੁਪਨੇ ਅਲੱਗ ਹੰਦੇ ਹਨ, ਪ੍ਰੰਤੂ ਉਹ ਆਪਣੀ ਯੋਗਤਾ ਤੇ ਸੁਪਨਿਆਂ ਨੂੰ ਛੱਡ ਕੇ ਆਪਣੇ ਦੋਸਤਾਂ ਦੇ ਸੁਪਨਿਆਂ ਤੇ ਯੋਗਤਾਵਾਂ ਨਾਲ ਤੁਲਨਾ ਕਰਦਾ ਹੈ ਤਾਂ ਇਹ ਉਸ ਦੇ ਤਨਾਅ ਦਾ ਕਾਰਨ ਬਣਦਾ ਹੈ। ਇਸ ਲਈ ਵਿਦਿਆਰਥੀ ਮੁਕਾਬਲੇ ਦੀ ਭਾਵਨਾ ਛੱਡ ਕੇ ਅਸਾਨੀ ਨਾਲ ਆਪਣੇ ਨਿਸ਼ਾਨੇ ਨੂੰ ਪ੍ਰਾਪਤ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਾਤਾ ਪਿਤਾ ਨੂੰ ਵੀ ਬੱਚਿਆਂ ਤੋਂ ਆਸਾਂ ਹੁੰਦੀਆਂ ਹਨ।ਕਦੀ ਉਨ੍ਹਾਂ ਦੇ ਇਰਾਦਿਆਂ ਅਤੇ ਸਮਰਪਣ `ਤੇ ਸ਼ੱਕ ਨਹੀਂ ਕਰਨਾ ਚਾਹੀਦਾ ਹੈ, ਬਲਕਿ ਉਨ੍ਹਾਂ ਦੀਆਂ ਭਾਵਨਾਵਾਂ ਦਾ ਆਦਰ ਸਤਿਕਾਰ ਕਰਦਿਆਂ ਤਨਾਅ ਦੀ ਸਥਿਤੀ `ਚ ਉਨ੍ਹਾਂ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ।ਮਾਤਾ ਪਿਤਾ ਹਮੇਸ਼ਾਂ ਬੱਚਿਆਂ ਦਾ ਭਲਾ ਚਾਹੁੰਦੇ ਹਨ।ਉਨਾਂ ਹੋਰ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਦਿਨਾਂ ਵਿੱਚ ਆਪਣੇ ਖਾਣ-ਪੀਣ `ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਖੁੱਲ੍ਹੀ ਹਵਾ ਵਿੱਚ ਟਹਿਲਣਾ ਤੇ ਪੂਰੀ ਨੀਂਦ ਲੈਣੀ ਚਾਹੀਦੀ ਹੈ।ਜੋ ਮਨ ਨੂੰ ਚੰਗਾ ਲੱਗੇ ਉਹ ਕਰਨਾ ਚਾਹੀਦਾ ਹੈ, ਇਸ ਨਾਲ ਮਨ ਨੂੰ ਉਤਸ਼ਾਹ ਮਿਲਦਾ ਹੈ ਅਤੇ ਪੜ੍ਹਨ `ਚ ਧਿਆਨ ਲੱਗਦਾ ਹੈ ਤੇ ਤਨਾਅ ਵੀ ਦੂਰ ਹੁੰਦਾ ਹੈ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਪ੍ਰੀਖਿਆ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਨ ਕੀ ਬਾਤ ਦੀ ਸਰਾਹਣਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਇੱਹ ਚਰਚਾ ਬੜੇ ਉਤਸ਼ਾਹ ਨਾਲ ਸੁਣੀ ਹੈ। ਜਿਸ ਨਾਲ ਬੱਚਿਆਂ ਦੇ ਮਨ ਵਿੱਚ ਇਮਤਿਹਾਨਾਂ ਦਾ ਡਰ ਖਤਮ ਹੋਵੇਗਾ ਅਤੇ ਉਹ ਤਨਾਅ ਮੁਕਤ ਕੇ ਉਤਸ਼ਾਹ ਨਾਲ ਪ੍ਰੀਖਿਆ ਦੀ ਤਿਆਰੀ ਕਰਕੇ ਆਪਣਾ ਨਿਸ਼ਾਨਾ ਪ੍ਰਾਪਤ ਕਰਨਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …