ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਤਕਰੀਬਨ 40 ਸਾਲਾਂ ਤੋਂ ਹਾਲ ਗੇਟ ਦੇ ਬਾਹਰ ਅਖਬਾਰਾਂ, ਨਿਊਜ਼ ਏਜੰਸੀ, ਮੈਗਜ਼ੀਨ ਅਤੇ ਹੋਰ ਕਾਰੋਬਾਰ ਕਰਕੇ ਰੋਜ਼ੀ ਰੋਟੀ ਕਮਾ ਰਹੇ ਦੁਕਾਨਦਾਰ ਸੀਵਰੇਜ ਪਾਉਣ ਲਈ ਪੁੱਟੀ ਗਈ ਸੜਕ ਦੀ ਮੁਰੰਮਤ ਨਾ ਹੋਣ ਤੋਂ ਡਾਢੇ ਤੰਗ ਤੇ ਪ੍ਰੇਸ਼ਾਨ ਹਨ।ਆਪਣੀਆਂ ਮੁਸ਼ਕਲਾਂ ਬਿਆਨ ਕਰਦਿਆਂ ਪ੍ਰਵੀਨ ਸਹਿਗਲ, ਸੁਰਿੰਦਰ ਵਰਮਾ, ਕਮਲ ਪਹਿਲਵਾਨ, ਅਸ਼ੋਕ ਕੁਮਾਰ, ਮਯੰਕ ਸਹਿਗਲ, ਨਾਰੰਗ, ਵਰਮਾ ਆਦਿ ਦੁਕਾਨਦਾਰਾਂ ਨੇ ਦੱਸਿਆ ਕਿ ਕਾਫੀਸਮਾਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅੰਮ੍ਰਿਤਸਰ ਫੇਰੀ ਮੌਕੇ ਹਾਲ ਗੇਟ ਸਮੇਤ ਸਿਫਤੀ ਦੇ ਘਰ ਵਿਖੇ ਕੀਤੀ ਗਈ ਵਿਸ਼ੇਸ਼ ਸਫਾਈ ਤੋਂ ਇਲਾਵਾ ਉਨ੍ਹਾਂ ਦੀਆਂ ਦੁਕਾਨਾਂ ਸਮੇਤ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ਗਿਆ ਸੀ, ਪਰ ਪ੍ਰਧਾਨ ਮੰਤਰੀ ਦੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਸੀਵਰੇਜ਼ ਪਾਉਣ ਦਾ ਕੰਮ ਚਾਲੂ ਕਰਕੇ ਮੇਨ ਸੜਕ ਪੁੱਟ ਦਿੱਤੀ ਗਈ ਸੀ, ਪ੍ਰੰਤੂ ਅਜੇ ਨਗਰ ਨਿਗਮ ਦੀ ਮਿਹਰ ਦੀ ਨਜ਼ਰ ਨਾ ਪੈਣ ਕਰ ਕੇ ਦੁਕਾਨਾਂ ਦੇ ਅੱਗੇ ਕੱਚੀ ਸੜਕ ਉਨਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ।ਉਨਾਂ ਕਿਹਾ ਕਿ ਜਿਥੇ ਰੋਜਾਨਾ ਉਡਦੀ ਧੂੜ ਤੇ ਮਿੱਟੀ ਬਿਮਾਰੀਆਂ ਦਾ ਕਾਰਣ ਬਣ ਰਹੀ ਹੈ, ਉਥੇ ਮੀਂਹ ਦੇ ਖੜੇ ਹੋਏ ਪਾਣੀ ਤੇ ਚਿੱਕੜ ਨਾਲ ਉਨਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ।
ਦੁਕਾਨਦਾਰਾਂ ਨੇ ਕੌਂਸਲਰ ਗੁਰਦੀਪ ਪਹਿਲਵਾਨ ਨੂੰ ਨਗਰ ਨਿਗਮ ਕਮਿਸ਼ਨਰ ਨੂੰ ਦੇਣ ਲਈ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿੱਚ ਮੰਗ ਕੀਤੀ ਹੈ ਕਿ ਦੁਕਾਨਾਂ ਅੱਗੇ ਪੁੱਟੀ ਹੋਈ ਸੜਕ ਦੀ ਜਲਦ ਮੁਰੰਮਤ ਕਰਵਾਈ ਜਾਵੇ ਤਾਂ ਜੋ ਉਨਾਂ ਨੂੰ ਰਾਹਤ ਮਿਲ ਸਕੇ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …