ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ
ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਵਿਖੇ ਨਤਮਸਤਕ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਪਛਾਣ ਨੂੰ ਬਲ ਮਿਲੇਗਾ, ਉਥੇ ਹੀ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਵੀ ਯਕੀਨਨ ਠੱਲ੍ਹ ਪਵੇਗੀ।ਉਨ੍ਹਾਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸੰਗਤ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਸਮੁੱਚੇ ਮੁਲਾਜ਼ਮਾਂ ਦਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਧੰਨਵਾਦ ਵੀ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media