ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਸਟਿਨ ਟਰੂਡੋ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾ
ਕਰਦਿਆਂ ਸੰਗਤਾਂ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ।ਇਹ ਪਹਿਲੀ ਵਾਰ ਸੀ ਕਿ ਕਿਸੇ ਵੱਡੀ ਵਿਦੇਸ਼ੀ ਸ਼ਖ਼ਸੀਅਤ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਣ ’ਤੇ ਸੰਗਤਾਂ ਵੱਲੋਂ ਏਨਾ ਸਤਿਕਾਰ ਦਿੱਤਾ ਗਿਆ ਹੋਵੇ।ਪਰਕਰਮਾ ਕਰਦਿਆਂ ਜਿਥੇ ਸੰਗਤਾਂ ਉਨ੍ਹਾਂ ਨੂੰ ਦੋਵੇਂ ਹੱਥ ਜੋੜ ਕੇ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੀਆਂ ਸਨ, ਉਥੇ ਹੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਦੋਵੇਂ ਹੱਥ ਜੋੜ ਕੇ ਜਵਾਬੀ ਸਤਿਕਾਰ ਦਿੱਤਾ। ਇਥੇ ਵੀ ਦੱਸਣਯੋਗ ਹੈ ਕਿ ਜਸਟਿਨ ਟਰੂਡੋ ਨੇ ਪਰਕਰਮਾ ਕਰਦਿਆਂ ਕਰੀਬ 10 ਵਾਰ ਫ਼ਤਹਿ ਬੁਲਾਈ ਅਤੇ ਸੰਗਤ ਦੇ ਜੈਕਾਰਿਆਂ ਦਾ ਜਵਾਬ ਵੀ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾ ਵਿਚ ਮੁਲਾਜ਼ਮਾਂ ਦੀ ਮਨੁੱਖੀ ਕੜੀ ਬਣਾ ਕੇ ਸੰਗਤ ਦੀ ਆਵਾਜਾਈ ਬਰਾਂਡਿਆਂ ਵਿਚ ਦੀ ਕੀਤੀ ਹੋਈ ਸੀ ਅਤੇ ਸੰਗਤਾਂ ਵੱਲੋਂ ਇਸ ਪ੍ਰਬੰਧ ਵਿਚ ਮੁਕੰਮਲ ਤੌਰ ’ਤੇ ਸਹਿਯੋਗ ਦਿੱਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media