Friday, June 13, 2025

ਘਰ-ਘਰ ਰੁਜਗਾਰ ਮਿਸ਼ਨ ਤਹਿਤ ਯੋਗ ਉਮੀਦਵਾਰਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਰੁਜਗਾਰ ਮੇਲੇ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਲਿਆ ਹਿੱਸਾ
ਅੰਮਿ੍ਤਸਰ, 21 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਘਰ-ਘਰ ਰੁਜਗਾਰ ਮਿਸ਼ਨ ਤਹਿਤ ਰਾਜ ਦੇ ਨੋਜਵਾਨਾਂ ਨੂੰ  PPN2102201813ਰੁਜ਼ਗਾਰ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਮੇਲਿਆਂ ਦੀ ਲੜੀ ਤਹਿਤ ਦੂਜੇ ਰਾਜ ਪੱਧਰੀ ਮੇਲਾ ਦਾ ਆਯੋਜਨ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਤਸਰ ਵਿਖੇ ਕੀਤਾ ਗਿਆ।ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਡਾ: ਰਾਜ ਕੁਮਾਰ ਵੇਰਕਾ ਵਿਧਾਇਕ ਨੇ ਕੀਤਾ।ਇਸ ਸਮੇਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਸੁਖਵਿੰਦਰ ਸਿੰਘ ਡੈਨੀ, ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਰਮਨ ਬਖਸ਼ੀ ਅਤੇ ਜਿਲ੍ਹਾ ਪ੍ਰਧਾਨ ਕਾਂਗਰਸ ਸ਼ਹਿਰੀ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਮਹਿਲਾ ਮੋਰਚਾ ਕਾਂਗਰਸ ਦੀ ਪ੍ਰਧਾਨ ਮੈਡਮ ਮਮਤਾ ਦੱਤਾ, ਨਵਦੀਪ ਸਿੰਘ ਗੋਲਡੀ, ਪ੍ਰਿੰਸੀਪਲ ਪਲਵਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਮੇਲੇ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਅਲੰਬਿੰਕ ਫਾਰਮਾਸਿਊਟੀਕਲ ਕੰਪਨੀ ਮੁੰਬਈ, ਜੋਹਨ ਡੀਅਰ ਇੰਡੀਆ ਪਟਿਆਲਾ, ਵੁਡਮਾਸਟਰ ਮਸੀਨਜ਼ ਲੁਧਿਆਣਾ, ਜੇਟਕਟ ਸੋਨਾ ਹਰਿਆਣ, ਐਨ.ਆਈ.ਟੀ.ਟੀ  ਅੰਮ੍ਰਿਤਸਰ, ਈ.ਐਸ.ਪੀ.ਐਲ ਮੋਹਾਲੀ, ਜੈਕਸਨ ਫਾਰਮਾਸੀਊਟੀਕਲ, ਜੀ.ਐਨ.ਏ ਫਗਵਾੜਾ, ਸ਼ਾਹਪੁਰਜੀ ਪਾਲੂੰਗੀ  ਅਤੇ 25 ਹੋਰ ਕੰਪਨੀਆਂ ਨੇ ਸਮੂਲੀਅਤ ਕਰਕੇ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ।ਇਸ ਲੜੀ ਤਹਿਤ ਜਿਲ੍ਹਾ ਪ੍ਰਸਾਸ਼ਨ ਵਲੋਂ 24 ਫਰਵਰੀ 2018 ਨੂੰ ਵੀ ਸਰਕਾਰੀ ਪੋਲੀਟੈਕਨਿਕ ਕਾਲਜ ਛੇਹਰਟਾ ਵਿਖੇ ਜਿਲ੍ਹਾ ਪੱਧਰੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 20 ਫਰਵਰੀ ਤੋਂ ਲੈ ਕੇ 08 ਮਾਰਚ ਤੱਕ ਰਾਜ ਭਰ ਵਿੱਚ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਰਾਹੀਂ ਲਗਭਗ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਤੇ ਇਹ ਰੁਜ਼ਗਾਰ ਮੇੇਲੇ ਇਸੇ ਤਰ੍ਹਾਂ ਜਾਰੀ ਰੱਖੇ ਜਾਣਗੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਘਰ-ਘਰ ਰੁਜ਼ਗਾਰ ਦੇਣ ਦੇ ਮੰਤਵ ਦੀ ਪੂਰਤੀ ਲਈ ਰਾਜ ਵਿਚ ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਨੋਕਰੀ ਲਈ ਕੋਈ ਵੀ ਹੁਨਰਮੰਦ ਨੋਜਵਾਨ www.ghargharrozgar.punjab.gov.in <http://www.ghargharrozgar.punjab.gov.in> ਤੇ ਆਪਣੇ-ਆਪ ਨੂੰ ਰਜਿਸਟਰ ਕਰਵਾ ਸਕਦਾ ਹੈ।
ਇਸ ਮੌਕੇ ਡਾ: ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜੋਕੇ ਸਮੇਂ ਵਿੱਚ ਕਿੱਤਾਮੁਖੀ ਸਿਖਲਾਈ ਹਾਸਲ ਕਰਕੇ ਆਪਣੇ ਆਪ ਨੂੰ ਸਮੇਂ ਮੰਗ ਅਨੁਸਾਰ ਤਿਆਰ ਕਰਨ ਤਾਂ ਜੋ ਉਨ੍ਹਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।  ਉਨ੍ਹਾਂ ਨੇ ਨੌਜਵਾਨਾਂ ਵੱਲੋਂ ਆਪਣੀ ਜ਼ਿੰਦਗੀ ਦੇ ਟੀਚੇ ਮਿੱਥੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਦੇ ਨਾਲ-ਨਾਲ ਆਪਣੀ ਜਿੰਦਗੀ ਨੂੰ ਇਮਾਨਦਾਰੀ ਨਾਲ ਬਸਰ ਕਰਨ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਰੁਜ਼ਗਾਰ ਮੇਲਿਆਂ ਰਾਹੀਂ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਪੱਖਪਾਤ ਤੇ ਮੈਰਿਟ ਅਧਾਰ `ਤੇ ਨੌਕਰੀ ਦਿੱਤੀ ਜਾਵੇਗੀ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੌਕੇ ਪ੍ਰਦਾਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਵੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾ ਰਹੇ ਹਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …

Leave a Reply