ਸੁਜਾਨਪੁਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ 19ਵਾਂ ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਭਾਰਤ ਵਿਚ 1600 ਦੇ ਕਰੀਬ ਭਾਸਾਵਾਂ ਬੋਲੀਆਂ ਜਾਦੀਆਂ ਹਨ ਅਤੇ ਵਿਦਿਆਰਥੀਆਂ ਵਿਚ ਮਾਤ ਭਾਸ਼ਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।ੳਨ੍ਹਾਂ ਕਿਹਾ ਕਿ ਸਾਡਾ ਦੇਸ਼ ਸਭਿਅਚਾਰਕ ਭਿੰਨਤਾਵਾਂ ਵਾਲਾ ਦੇਸ਼ ਹੈ ਇਸ ਕਰਕੇ ਅਸੀਂ ਭਾਸ਼ਾ ਦੇ ਮਾਧਿਅਮ ਰਾਹੀ ਆਪਣੇ ਵਿਚਾਰਾਂ ਦਾ ਅਦਾਨ ਪ੍ਰਦਾਨ ਕਰ ਸਕਦੇ ਹਾਂ।ਉਨ੍ਹਾਂ ਕਿਹਾ ਹੈ ਕਿ ਹਰ ਸਾਲ 21 ਫਰਵਰੀ ਨੂੰ ਮਾਤਭਾਸ਼ਾ ਦਿਵਸ ਮਨਾਇਆ ਜਾਦਾ ਹੈ।ਊਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਪ੍ਰਤੀ ਲੋਕਾਂ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਸਬੰਧੀ ਗਿਆਨ ਭਰਪੂਰ ਲੇਖ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿਚੋਂ ਸੁਸ਼ਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿੰਨਾਂ ਵਿਚੋਂ ਪ੍ਰਿਤਪਾਲ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਵਲੋਂ ਇਸ ਸਮਾਰੋਹ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਸਿਸਟੈਟ ਪ੍ਰੋਫੈਸਰ ਸੁਖਜਿੰਦਰ ਕੌਰ, ਡਾ. ਅਰਜਨ ਸਿੰਘ, ਗੁਰਪ੍ਰਤਾਪ ਸਿੰਘ, ਇੰਦੂ ਬਾਲਾ, ਰੁਚੀ ਮਹਾਜਨ, ਸੀਤਲ ਮਹਾਜਨ, ਸੁਖਦੀਪ ਕੌਰ, ਸਾਲੂ ਦੇਵੀ, ਭਾਵਨਾ, ਗੁਰਜੀਤ ਕੌਰ, ਤਨੂ ਸਲਾਰੀਆਂ, ਨੇਹਾ ਹਰਚੰਦ, ਸਵੇਤਾ, ਗੁਲਕਿਰਨ ਕੌਰ, ੳਮ ਪ੍ਰਕਸ਼ ਪੰਕਜ, ਦੋਹਿਤਾ, ਕਮਲਜੀਤ ਕੌਰ, ਵਨੀਤਾ, ਪ੍ਰੀਆ, ਨੀਰਜ ਕੁਮਾਰ ਹਾਜਿ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …