ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਥਾਨਕ ਪੁਰਾਣਾ ਥਾਣਾ ਦੇ ਨਜਦੀਕ
ਮੁਹੱਲਾ ਖਟੀਕਾਂ ਵਾਲਾ ਵਿਖੇ ਸਾਹਿਬਜ਼ਾਦਾ ਫਤਹਿ ਸਿੰਘ ਸੁਸਾਇਟੀ ਵਲੋਂ ਸਮੂਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ।ਭਾਈ ਬੂਟਾ ਸਿੰਘ ਚੱਕਾਂ ਵਾਲਾ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਪਾਵਨ ਗੁਰਬਾਣੀ ਨਾਲ ਨਿਹਾਲ ਕੀਤਾ ਗਿਆ।ਇਸ ਦੌਰਾਨ ਹੀ ਗੁਰਦੁਆਰਾ ਹਾਜ਼ੀ ਰਤਨ ਸਾਹਿਬ ਦੇ ਮੈਨੇਜਰ ਅਤੇ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਦੇ ਭਾਈ ਗੁਰਸੇਵਕ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰ ਸਬੰਧੀ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਣ ਦੇ ਨਾਲ-ਨਾਲ ਉਸ ਵਿਚ ਲਿਖੀ ਗੁਰਬਾਣੀ ਨੂੰ ਸਮਝਣਾ ਵੀ ਬਹੁਤ ਜਰੂਰੀ ਹੈ ਤਾਂ ਕਿ ਅਸੀਂ ਸ੍ਰਿਸ਼ਟੀ ਦੇ ਕਰਤਾ ਪੁਰਖ ਪ੍ਰਮਾਤਮਾ ਨੂੰ ਸਮਝ ਸਕੀਏ ਤੇ ਉਸ ਵਿਚ ਅਭੇਦ ਹੋ ਸਕੀਏ।ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਪਦੇਸ਼ ਸਰਬ ਸਾਂਝਾ ਹੈ, ਜਿਸ ਤੋਂ ਹਰ ਧਰਮ ਦਾ ਵਿਅਕਤੀ ਸੇਧ ਲੈ ਕੇ ਸੱਚੇ ਰੱਬ ਵਿਚ ਅਭੇਦ ਹੋ ਸਕਦਾ ਹੈ।ਇਸ ਮੌਕੇ ਸਿੱਖੀ ਨਾਲ ਪਿਆਰ ਕਰਨ ਵਾਲੇ ਛੋਟੇ ਬੱਚਿਆਂ ਅਤੇ ਸਮਾਜ ਸੇਵੀ ਕੰਮਾਂ ਵਿਚ ਯੋਗਦਾਨ ਪਾਉਣ ਵਾਲੀਆਂ ਸਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੁਸਾਇਟੀ ਦੇ ਪਰਮਜੀਤ ਸਿੰਘ ਸੰਨੀ, ਚਰਨਜੀਤ ਸਿੰਘ ਖਾਲਸਾ, ਹਰਵਿੰਦਰ ਸਿੰਘ ਬੰਟੀ, ਅਜਮੇਰ ਸਿੰਘ, ਤਰਨਜੀਤ ਸਿੰਘ ਜੋਨੀ, ਗੁਰਮੇਲ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਆਦਿ ਨੇ ਆਪਣਾ ਸਹਿਯੋਗ ਦਿੱਤਾ।ਅਰਦਾਸ ਤੋਂ ਬਾਅਦ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media