ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਦਰਸ਼ਨ ਕੁਮਾਰ ਨਾਨਕ ਨਾਮ ਲੇਵਾ ਦੇ ਗ੍ਰਹਿ ਗਨੇਸ਼ਾ ਬਸਤੀ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਰਾਕੇਸ਼ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਪ੍ਰਿਤਪਾਲ ਸਿੰਘ ਪਾਲੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ, ਗੁਰਇੰਦਰ ਸਿੰਘ ਬੱਬੂ ਆਦਿ ਮੈਂਬਰਾਂ ਨੇ ਭਾਗ ਲਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।ਸੰਗਤਾਂ ਲਈ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …