ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਮਾਂ ਬੋਲੀ ਦਾ ਮਾਣ ਸਤਿਕਾਰ ਬਹਾਲ ਕਰਨ ਅਤੇ ਸਰਕਾਰੀ,
ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿੱਚ ਪੰਜਾਬੀ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਦੀਆਂ 9 ਜੰਥੇਬੰਦੀਆਂ ਦੀ ਸਾਂਝੀ ਅਪੀਲ ਤਹਿਤ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੂੰ ਦਿੱਤਾ ਗਿਆ।ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮੰਗ ਪੱਤਰ ਦੇਣ ਸਮੇਂ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੈਂਬਰ ਕਮਲ ਗਿੱਲ, ਹਰਜੀਤ ਸਰਕਾਰੀਆ, ਹਰਭਜਨ ਖੇਮਕਰਨੀ, ਗੁਰਦੇਵ ਸਿੰਘ ਮਹਿਲਾਂਵਾਲਾ, ਹਰਜੀਤ ਸਿੰਘ ਰਾਜਾਸਾਂਸੀ, ਗੁਰਦੇਵ ਸਿੰਘ ਭਰੋਵਾਲ, ਤਜਿੰਦਰ ਸਫ਼ਰੀ, ਰਤਨ ਪੱਡਾ, ਕਰਮਜੀਤ ਜੱਸਲ ਆਦਿ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media