ਸਮਰਾਲਾ, 22 ਫਰਵਰੀ (ਪੰਜਾਬ ਪੋਸਟ- ਕੰਗ) – ਇੰਡੋ-ਬੰਗਲਾ ਦੇਸ਼ ਮਾਸਟਰ ਐਥਲੈਟਿਕਸ-2018 ਜੋ ਬੀਤੇ ਦਿਨੀਂ ਨਵੀਂ ਦਿੱਲੀ ਵਿਖੇ
ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਭਜਨ ਸਿੰਘ ਮਾਦਪੁਰ ਨੇ 70+ ਵਿੱਚ ਅਤੇ ਹਰਜਿੰਦਰ ਸਿੰਘ ਲੋਪੋਂ ਨੇ 55+ ਵਿੱਚ ਭਾਗ ਲਿਆ।ਹਰਭਜਨ ਸਿੰਘ ਮਾਦਪੁਰ ਨੇ 800 ਮੀਟਰ ਰੇਸ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਤਮਗਾ ਹਾਸਲ ਕੀਤਾ।ਇਸ ਤੋਂ ਇਲਾਵਾ 400 ਮੀਟਰ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਹਾਸਲ ਕਰਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਇਸ ਤੋਂ ਇਲਾਵਾ ਹਰਜਿੰਦਰ ਸਿੰਘ ਲੋਪੋਂ ਨੇ 100 ਮੀਟਰ ਰੇਸ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਹਾਸਲ ਕੀਤਾ।ਦੋਨਾਂ ਖਿਡਾਰੀਆਂ ਨੇ ਆਪਣੀ ਕਾਰਗੁਜ਼ਾਰੀ ਸਬੰਧੀ ਸੰਤੁਸ਼ਟੀ ਜਾਹਰ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਉਹ ਹੋਰ ਮਿਹਨਤ ਕਰਕੇ ਹੋਰ ਸੋਨੇ ਦੇ ਤਮਗੇ ਹਾਸਲ ਕਰਨਗੇ ਅਤੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕਰਨਗੇ।ਦੋਨਾਂ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਦਲੇ ਇਲਾਕੇ ਦੀਆਂ ਸਮਾਜਿਕ ਅਤੇ ਸਾਹਿਤਕ ਜਥੇਬੰਦੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media