ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ
ਬੱਚਤ ਭਵਨ ਵਿਖੇ ਜਲ ਸਪਲਾਈ ਸੈਨੀਟੇਸਨ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਓ.ਡੀ.ਐਫ ਕੀਤੇ ਪਿੰਡਾਂ ਦੀ ਕਰਾਸ ਵੈਰੀਫਿਕੇਸ਼ਨ ਸਬੰਧੀ ਇਕ ਟ੍ਰੇਨਿੰਗ ਕੈਂਪ ਲਗਾਇਆ ਗਿਆ।
ਇਸ ਟ੍ਰੇਨਿੰਗ ਕੈਂਪ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਦੱਸਿਆ ਕਿ ਓ.ਡੀ.ਐਫ ਕੀਤੇ ਗਏ ਪਿੰਡਾਂ ਦੀ ਵੈਰੀਫਿਕੇਸ਼ਨ ਕਰਨ ਲਈ 80 ਅਫਸਰਾਂ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਟੀਮਾਂ ਨੂੰ ਸ੍ਰੀਮਤੀ ਸੀਵਿਆ ਸ਼ਰਮਾ ਆਈ.ਈ.ਸੀ ਮਾਹਿਰ ਵਲੋਂ ਟ੍ਰੇਨਿੰਗ ਦਿੱਤੀ ਗਈ ਹੈ।ਉਨ੍ਹਾਂ ਨੇ ਸਾਰੇ ਅਫਸਰਾਂ ਨੂੰ ਕਿਹਾ ਕਿ ਉਹ ਇਹ ਕੰਮ ਪੂਰੀ ਸੰਜੀਦਗੀ, ਮਿਹਨਤ ਅਤੇ ਲਗਨ ਨਾਲ ਕਰਨ।
ਵਧੀਕ ਡਿਪਟੀ ਕਮਿਸ਼ਨਰ ਨੇ ਅਫਸਰਾਂ ਨੂੰ ਕਿਹਾ ਕਿ ਇਹ ਕੰਮ ਸਮਾਂਬੱਧ ਤਰੀਕੇ ਨਾਲ ਖਤਮ ਕਰ ਲਿਆ ਜਾਵੇ। ਇਸ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜ: ਐਸ.ਕੇ ਸ਼ਰਮਾ, ਐਸ.ਡੀ.ਓ ਜਸਵੰਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ ਅਤੇ ਜਿਲ੍ਹਾ ਸਵੱਛ ਭਾਰਤ ਦੇ ਰਜਤ ਮਦਾਨ ਵੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media