ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਵਾਰਡ ਨੰਬਰ 6 ਦੀ ਗਲੀ ਗੁਰਦੁਆਰਾ ਸ਼੍ਰੀ ਸੁਖਮਨੀ
ਸਾਹਿਬ ਸੇਵਾ ਸੋਸਾਇਟੀ ਅਤੇ ਨਾਲ ਹੀ ਸਥਿਤ ਗਰਾਊਂਡ ਦਾ ਸ਼੍ਰੀਮਤੀ ਕੰਵਲਜੀਤ ਕੌਰ ਕੋਂਸਲਰ ਦੇ ਪਤੀ ਕੁਲਵਿੰਦਰ ਸਿੰਘ ਕਿੰਦਾ ਵਲੋਂ ਦੌਰਾ ਕੀਤਾ ਅਤੇ ਚੱਲ ਰਹੇ ਕੰਮਕਾਰ ਸੰਬੰਧੀ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਹਲਕਾ ਵਿਧਾਇਕ ਆਪ ਨਿੱਜੀ ਦਿਲਚਸਪੀ ਲੈ ਕੇ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾ ਰਹੇ ਹਨ ਅਤੇ ਕੰਮ ਵਿੱਚ ਕਿਸੇ ਕਿਸਮ ਦੀ ਵੀ ਮਿਲਾਵਟ ਦੀ ਜਾਣਕਾਰੀ ਮਿਲਣ `ਤੇ ਤੁਰੰਤ ਕਾਰਵਾਈ ਕਰਦੇ ਹਨ।ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸੀ ਟੀਮ ਵਿਚ ਭੁਪਿੰਦਰ ਸਿੰਘ ਕੋਂਸਲਰ, ਰਣਧੀਰ ਸਿੰਘ ਕੋਂਸਲਰ, ਯੂਥ ਕਾਂਗਰਸੀ ਆਗੂ ਵਿਕਾਸ ਪਾਲ ਪਾਸੀ ਅਤੇ ਅੰਮ੍ਰਿਤ, ਲਾਖਨ ਦੇਵੀਦਾਸਪੁਰਾ, ਪਰਮਦੀਪ ਸਿੰਘ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਕ ਸਭਾ, ਹੈਪੀ ਬਰਾੜ ਆਦਿ ਮੌਜੂਦ ਸਨ ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media